
ਵੱਖ-ਵੱਖ ਨੇਤਾਵਾਂ ਨੂੰ ਮਿਲ ਕੇ ਉਨ੍ਹਾਂ ਨੂੰ ਅਪੀਲ ਕੀਤੀ ਜਾਏਗੀ ਕੀ ਉਹ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲੈਣ।
ਜੀਂਦ: ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚ ਹੁਣ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਵੀ ਸਮਰਥਨ ਕਰ ਰਹੀਆਂ ਹੈ। ਇਸ ਦੌਰਾਨ ਹਰਿਆਣਾ ਦੀਆਂ ਵੱਖ-ਵੱਖ ਖਾਪਾਂ ਨੇ ਵੱਡਾ ਫੈਸਲਾ ਲਿਆ ਹੈ। ਖਾਪ ਪੰਚਾਇਤਾਂ ਨੇ ਵਿਧਾਇਕਾਂ ਨਾਲ ਮਿਲ ਕੇ ਸਮਰਥਨ ਵਾਪਸ ਲੈ ਖੱਟਰ ਸਰਕਾਰ ਦੀ ਛੁੱਟੀ ਦੀ ਤਿਆਰੀ ਕੀਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਜੀਂਦ ਵਿੱਚ 40 ਤੋਂ ਵੱਧ ਖਾਪਾਂ ਦੀ ਮੀਟਿੰਗ ਹੋਈ।
ਖਾਪਾਂ ਨੇ ਇਹ ਵੀ ਫੈਸਲਾ ਕੀਤਾ ਕਿ ਹਰਿਆਣਾ ਦੇ ਜਿੰਨੇ ਵੀ ਕਿਸਾਨਾਂ ਦੇ ਪੁੱਤਰ ਵਿਧਾਇਕ ਬਣੇ ਹਨ, ਉਨ੍ਹਾਂ ਨਾਲ ਵੀ ਮੁਲਾਕਾਤ ਕੀਤੀ ਜਾਏਗੀ। ਜਾਣਕਾਰੀ ਅਨੁਸਾਰ ਹਰਿਆਣਾ ਦੇ ਸੁਤੰਤਰ ਵਿਧਾਇਕ ਸੋਮਬਿਰ ਸੰਗਵਾਨ ਨੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ।
ਖਾਪਾਂ ਨੇ ਫੈਸਲਾ ਕੀਤਾ ਹੈ ਕਿ ਵੱਖ-ਵੱਖ ਨੇਤਾਵਾਂ ਨੂੰ ਮਿਲ ਕੇ ਉਨ੍ਹਾਂ ਨੂੰ ਅਪੀਲ ਕੀਤੀ ਜਾਏਗੀ ਕੀ ਉਹ ਖੱਟਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲੈਣ। ਇਸ ਦੇ ਲਈ ਇੱਕ ਕਮੇਟੀ ਵੀ ਬਣਾਈ ਜਾਏਗੀ ਜੋ ਵਿਧਾਇਕਾਂ ਦੇ ਨਾਲ ਮੁਲਾਕਾਤ ਕਰੇਗੀ। ਇਸ ਤੋਂ ਇਲਾਵਾ ਖਾਪਾਂ ਨੇ ਫੈਸਲਾ ਕੀਤਾ ਹੈ ਕਿ ਸਾਰੀਆਂ ਖਾਪਾਂ ਆਪਣੇ ਆਪਣੇ ਪੱਧਰ ਤੇ ਯਤਨ ਕਰਨ ਤੇ ਵੱਡੀ ਤੋਂ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਨੂੰ ਕੂਚ ਕਰਨ।
ਜ਼ਿਕਰਯੋਗ ਹੈ ਕਿ ਜੀਂਦ-ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚ ਹੁਣ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਵੀ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੀਆਂ ਖਾਪ ਪੰਚਾਇਤਾਂ ਸਰਕਾਰ ਖਿਲਾਫ ਮੋਰਚਾ ਖੋਲਣ ਦੀ ਤਿਆਰੀ ਕਰ ਰਹੀਆਂ ਹਨ। ਚਾਹਲ ਖਾਪ ਦੀ ਹਰਿਆਣਾ ਦੇ ਜੀਂਦ ਵਿੱਚ ਹੋਈ ਮੀਟਿੰਗ ਦੇ ਵਿਚ ਇਹ ਫੈਸਲਾ ਲਿਆ ਗਿਆ ਕਿ ਖਾਪ ਪੰਚਾਇਤਾਂ ਵੱਲੋਂ ਕਿਸਾਨ ਅੰਦੋਲਨ ਦੇ ਵਿਚ ਓਹਨਾ ਦਾ ਸਾਥ ਦਿੱਤਾ ਜਾਵੇਗਾ ਅਤੇ ਦਿੱਲੀ ਨੂੰ ਕੂਚ ਕੀਤਾ ਜਾਵੇਗਾ। ਬੈਠਕ ਵਿਚ ਫੈਸਲਾ ਲਿਆ ਗਿਆ ਕਿ ਜਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਉਸ ਵਕ਼ਤ ਤੱਕ ਖਾਪ ਪੰਚਾਇਤਾਂ ਵੱਲੋਂ ਕਿਸਾਨਾਂ ਦਾ ਸਮਰਥਨ ਜਾਰੀ ਰਹੇਗਾ ।