ਹਰਿਆਣਾ ਦੇ ਮੰਤਰੀ ਰਣਜੀਤ ਚੌਟਾਲਾ ਨੇ ਲਿਆ ਦਿੱਲੀ ਹੱਦ ‘ਤੇ ਡਟੇ ਕਿਸਾਨਾਂ ਬਾਰੇ ਵੱਖਰਾ ਸਟੈਂਡ
Published : Dec 1, 2020, 3:59 pm IST
Updated : Dec 1, 2020, 4:01 pm IST
SHARE ARTICLE
Ranjit Chautala
Ranjit Chautala

ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਸਹੀ ਹਨ।

ਯਮੁਨਾਨਗਰ: ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜ ਰਿਹਾ ਹੈ। ਇਸ 'ਚ ਹੁਣ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਡਟੇ ਹੋਏ ਹਨ। ਹੁਣ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਸਣੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਵੀ ਸਾਥ ਮਿਲ ਰਿਹਾ ਹੈ। ਇਸ ਦੌਰਾਨ ਹਰਿਆਣਾ ਦੇ ਮੰਤਰੀਆਂ ਦੀ ਹਾਲਤ ਅਜੀਬ ਬਣੀ ਹੋਈ ਹੈ। 

kisan protest

ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਚੌਟਾਲਾ ਯਮੁਨਾਨਗਰ ਪਹੁੰਚੇ ਹਨ। ਉਨ੍ਹਾਂ ਨੇ ਪਹਿਲਾਂ ਕਿਸਾਨਾਂ ਕਰਕੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਦਿੱਲੀ ਹੱਦ ‘ਤੇ ਡਟੇ ਕਿਸਾਨਾਂ ਬਾਰੇ ਵੱਖਰਾ ਸਟੈਂਡ ਲਿਆ। ਉਨ੍ਹਾਂ ਕਿਹਾ ਜਦੋਂ ਤੁਹਾਡੇ ਘਰ ਲੋਕ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਫਿਰ ਤੁਸੀਂ ਕੀ ਕਰੋਗੇ।

bijli

ਕਿਸਾਨਾਂ ਨੂੰ ਲੈ ਕੇ ਸਰਕਾਰ ਦੇ ਮੰਤਰੀਆਂ ਦੀ ਬੌਖਲਾਹਟ ਉਨ੍ਹਾਂ ਦੇ ਬਿਆਨਾਂ 'ਚ ਸਾਫ਼ ਝਲਕਣ ਲੱਗੀ ਹੈ। ਹਰਿਆਣਾ ਦੇ ਬਿਜਲੀ ਮੰਤਰੀ ਕਿਸਾਨਾਂ ਦੀ ਚਿੰਤਾ ਕਰਦੇ ਨਜ਼ਰ ਆਏ। ਇੱਕ ਪਾਸੇ ਤਾਂ ਹਰਿਆਣਾ ਸਰਕਾਰ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ ਕਿ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਆਪਣੀਆਂ ਮੰਗਾਂ ਲਈ ਕਿਸਾਨ ਰਾਤ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਪਏ ਹਨ ਜਿਸ ਕਾਰਨ ਉਨ੍ਹਾਂ ਦੇ ਹਾਲਾਤ ਵਿਗੜਦੇ ਜਾ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement