
ਕਿਸਾਨ ਦੀ ਮਿਹਨਤ ਦਾ ਸਾਡੇ ਸਭ 'ਤੇ ਕਰਜ਼ ਹੈ।
ਨਵੀ ਦਿੱਲੀ- ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਅੱਜ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਇਸ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ।
ਵੇਖੋ ਟਵੀਟ
ਰਾਹੁਲ ਗਾਂਧੀ ਨੇ ਟਵੀਟ ਕਰਕੇ "ਬਿਨਾਂ ਪੀਐਮ ਮੋਦੀ ਦਾ ਨਾਂਅ ਲਏ ਕਿਹਾ ਹੈ ਕਿ ਹੰਕਾਰ ਦੀ ਕੁਰਸੀ ਤੋਂ ਉੱਤਰ ਕੇ ਸੋਚੋ ਤੇ ਕਿਸਾਨ ਦਾ ਅਧਿਕਾਰ ਦਿਉ। ਓਧਰ ਅੱਜ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਦੁਪਹਿਰ ਤਿੰਨ ਵਜੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, "ਅੰਨਦਾਤਾ ਸੜਕਾਂ-ਮੈਦਾਨਾਂ 'ਚ ਧਰਨਾ ਦੇ ਰਹੇ ਹਨ ਤੇ 'ਝੂਠ' ਟੀਵੀ ਤੇ ਭਾਸ਼ਣ! ਕਿਸਾਨ ਦੀ ਮਿਹਨਤ ਦਾ ਸਾਡੇ ਸਭ 'ਤੇ ਕਰਜ਼ ਹੈ।"...