
ਅਸੀਂ ਮੋਦੀ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਹੁਣ ਸਿਖਰਾਂ ਵੱਲ ਜਾ ਰਿਹਾ ਹੈ ।
ਨਵੀ ਦਿੱਲੀ : ਖੇਤੀ ਬਿੱਲਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰ ਉੱਤੇ ਚੱਲ ਰਹੇ ਸੰਘਰਸ਼ ਪਹੁੰਚੇ ਹਜ਼ਾਰਾਂ ਕਿਸਾਨਾਂ ਨੇ ਰਾਤ ਨੂੰ ਚੁੱਲ੍ਹੇ ‘ਤੇ ਪ੍ਰਸ਼ਾਦੇ ਬਣਾ ਰਹੇ ਕਿਸਾਨਾਂ ਨੇ ਇਤਿਹਾਸ ਦੇ ਵਰਕੇ ਫਰੋਲਦਿਆਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਲਾਹਨਤਾਂ ਪਾਈਆਂ। ਦਿੱਲੀ ਪਹੁੰਚੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਜਦੋਂ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਮੈਡਮ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਕਿਸਾਨਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਹੁਣ ਸਿਖਰਾਂ ਵੱਲ ਜਾ ਰਿਹਾ ਹੈ । photoਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨੇ ਦੇ ਇਤਿਹਾਸ ਵਿੱਚ ਬਹੁਤ ਬੁਰੇ ਦਿਨ ਵੀ ਦੇਖੇ ਹਨ, ਜਦ ਉਸ ਦੌਰ ਵਿਚ ਪੰਜਾਬੀ ਨਹੀਂ ਡਰੇ, ਅੱਜ ਪੰਜਾਬੀ ਲੋਕ ਆਪਣੇ ਗੁਰੂਆਂ ਤੋਂ ਪ੍ਰੇਰਨਾ ਲੈ ਕੇ ਸੰਘਰਸ਼ ਵਿੱਚ ਕੁੱਦ ਚੁੱਕੇ ਹਨ ।ਕਿਸਾਨਾਂ ਨੇ ਦੱਸਿਆ ਕਿ ਪੰਜਾਬੀਆਂ ਦਾ ਕੁਰਬਾਨੀਆਂ ਭਰਿਆ ਮਾਣਮੱਤਾ ਇਤਿਹਾਸ ਹੈ। ਆਜ਼ਾਦੀ ਲੜਾਈ ਸਮੇਤ ਹੋਰ ਸੰਘਰਸ਼ੀ ਲਹਿਰਾਂ ਵਿਚ ਪੰਜਾਬੀਆਂ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਕੇ ਪੰਜਾਬੀਆਂ ਨੇ ਅਪਣੀ ਇਸ ਖੂਬੀ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਹੈ।
photoਉਨ੍ਹਾਂ ਕਿਹਾ ਕਿ ਹਰਿਆਣਾ ਸਮੇਤ ਦੇਸ਼ ਦੇ ਬਾਕੀ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਦੀ ਹਿੰਮਤ ਨਹੀਂ ਸੀ ਕਰ ਪਾ ਰਹੇ ਜਾਂ ਉਨ੍ਹਾਂ ਦੀ ਆਵਾਜ਼ ਨੂੰ ਸਖ਼ਤੀ ਨਾਲ ਦਬਾ ਦਿਤਾ ਗਿਆ। ਹਰਿਆਣਾ ਦੇ ਕਿਸਾਨਾਂ ਨੇ ਸੂਬੇ ਦੇ ਉਪ ਮੁੱਖ ਮੰਤਰੀ ਖਿਲਾਫ਼ ਮੋਰਚਾ ਖੋਲ੍ਹਿਆ ਪਰ ਹਕੂਮਤੀ ਜ਼ਬਰ ਸਾਹਮਣੇ ਉਹ ਬਹੁਤੀ ਦੇਰ ਟਿਕ ਨਹੀਂ ਸਕੇ।
meetingਸੰਘਰਸ਼ਸ਼ੀਲ ਕਿਸਾਨਾਂ ਨੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋ 237 ਬਾਅਦ ਬਾਬਾ ਬਘੇਲ ਸਿੰਘ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨ ਦਿੱਲੀ ‘ਤੇ ਚੜ੍ਹਾਈ ਕਰਕੇ ਆਏ ਹਨ, ਸੰਘਰਸ਼ੀ ਕਿਸਾਨਾਂ ਨੇ ਕਿਹਾ ਕਿ ਅਸੀਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪੂਰੀ ਤਿਆਰੀ ਨਾਲ ਆਏ ਹਾਂ ਸਾਡੀਆਂ ਟਰਾਲੀਆਂ ਵਿੱਚ ਛੇ ਮਹੀਨਿਆਂ ਦਾ ਰਾਸ਼ਨ ਭਰਿਆ ਹੋਇਆ ਹੈ। ਦੇਸ਼ ਦੇ ਕਿਸਾਨ ਹੁਣ ਜੰਗ ਜਿੱਤ ਕੇ ਹੀ ਵਾਪਸ ਪਰਤਣਗੇ।