ਲੋਕ ਸਭਾ 'ਚ Manish Tewari ਨੇ ਸ਼ਹੀਦ ਕਿਸਾਨਾਂ ਲਈ ਮੰਗਿਆ 5-5 ਕਰੋੜ ਦਾ ਮੁਆਵਜ਼ਾ
Published : Dec 1, 2021, 3:45 pm IST
Updated : Dec 1, 2021, 3:45 pm IST
SHARE ARTICLE
Manish Tewari
Manish Tewari

ਸਰਕਾਰ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਨਹੀਂ ਹੈ ਕੋਈ ਅੰਕੜਾ

 

 

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ 'ਚ  ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਮੌਤਾਂ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ ਲੋਕ ਸਭਾ ਦੀ ਕਾਰਵਾਈ ਦੌਰਾਨ ਲੋਕ ਹਿੱਤ ਦੇ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ ਦੌਰਾਨ ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੀ ਆਨੰਦਪੁਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੇਅਰਮੈਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ  ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਬਣਾਈ ਜਾਵੇ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5-5 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ।

 

Manish TewariManish Tewari

 

ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੰਗ ਤੋਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਵੇਰੇ ਕਿਹਾ ਸੀ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਦੀ ਮੌਤ ਦਾ ਅੰਕੜਾ ਨਹੀਂ ਹੈ।

 

Manish TewariManish Tewari

 

ਦਰਅਸਲ ਲੋਕ ਸਭਾ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਇਸ ਗੱਲ ਦਾ ਅੰਕੜਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ ਅਤੇ ਕੀ ਕੇਂਦਰ ਸਰਕਾਰ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ?

 

Manish TewariManish Tewari

 

ਇਸ ਦੇ ਜਵਾਬ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਪਣੇ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਖੇਤੀਬਾੜੀ ਮੰਤਰਾਲੇ ਕੋਲ ਕਿਸਾਨ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ। ਇਸ ਲਈ ਮ੍ਰਿਤਕ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 


 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement