
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਧਿਕਾਰੀਆਂ ਨੂੰ ਇਸ ਫੈਸਲੇ 'ਤੇ ਦੁਬਾਰਾ ਗੌਰ ਕਰਨ ਲਈ ਕਿਹਾ ਸੀ।
ਨਵੀਂ ਦਿੱਲੀ: ਭਾਰਤ ਵਿਚ ਵੀ ਕੋਵਿਡ ਦੇ ਨਵੇਂ ਵੇਰੀਐਂਟ ਓਮੀਕਰੋਨ ਦਾ ਖੌਫ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦਰਅਸਲ ਓਮੀਕਰੋਨ ਵੇਰੀਐਂਟ ਕਾਰਨ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਸਬੰਧੀ ਲਿਆ ਗਿਆ ਫੈਸਲਾ ਟਾਲ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਧਿਕਾਰੀਆਂ ਨੂੰ ਇਸ ਫੈਸਲੇ 'ਤੇ ਦੁਬਾਰਾ ਗੌਰ ਕਰਨ ਲਈ ਕਿਹਾ ਸੀ।
International Flights
ਦੇਸ਼ ਵਿਚ ਹੁਣ ਤੱਕ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਪਹਿਲਾਂ ਵਾਂਗ ਹੀ ਹੋਵੇਗਾ। ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਯਾਨੀ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਜੇ ਤੱਕ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ ਹੈ।
Omicron variant
ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਿਹਾ ਕਿ ਫਿਲਹਾਲ 15 ਦਸੰਬਰ ਤੋਂ ਸ਼ੁਰੂ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਗਈ ਹੈ। ਨਵੀਂ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।