
ਤਾਨਾਸ਼ਾਹੀ ਵਿਰੁੱਧ ਡਟ ਕੇ ਖੜ੍ਹੇ ਹਾਂ, ਅਸੀਂ ਝੁਕਾਂਗੇ ਨਹੀਂ - ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬੁੱਧਵਾਰ ਯਾਨੀ ਅੱਜ 12 ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਦੇ ਵਿਰੋਧ ਵਿੱਚ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ ਜਾਣਕਾਰੀ ਅਨੁਸਾਰ ਉਨ੍ਹਾਂ ਵਲੋਂ ਸਾਂਸਦਾਂ ਦੀ ਮੁਅੱਤਲੀ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
protest
ਇਸ ਸਬੰਧ ਵਿਚ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਹੋਇਆਂ ਲਿਖਿਆ ਕਿ ਤਾਨਾਸ਼ਾਹੀ ਦੇ ਖ਼ਿਲਾਫ਼ ਅਸੀਂ ਗਾਂਧੀਵਾਦੀ ਖੜ੍ਹੇ ਹਾਂ। ਅਸੀਂ ਸਿਰ ਨਹੀਂ ਝੁਕਾਵਾਂਗੇ।
rahul fb post
ਦੱਸਣਯੋਗ ਹੈ ਕਿ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਪਿਛਲੇ ਮਾਨਸੂਨ ਸੈਸ਼ਨ ਦੌਰਾਨ ‘ਦੂਰਵਿਵਹਾਰ’ ਲਈ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
Rahul Gandhi
ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ 12 ਮੈਂਬਰਾਂ ਦੀ ਮੁਅੱਤਲੀ ਰੱਦ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਦਨ ਸੁਚਾਰੂ ਢੰਗ ਨਾਲ ਚੱਲ ਸਕੇ। ਮਲਿਕਾਅਰਜੁਨ ਖੜਗੇ ਨੇ ਮੰਗਲਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਪੱਤਰ ਲਿਖ ਕੇ ਮੁਅੱਤਲੀ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਮੁਅੱਤਲੀ ਨੂੰ ਰੱਦ ਕਰਨ ਦੀ ਅਪੀਲ ਕੀਤੀ।