
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਕਾਨੂੰਨ ਵਾਪਸੀ ਬਿੱਲ 2021 'ਤੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ।
ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਕਾਨੂੰਨ ਵਾਪਸੀ ਬਿੱਲ 2021 'ਤੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਇਸ ਨਾਲ ਹੁਣ ਤਿੰਨ ਖੇਤੀ ਕਾਨੂੰਨ ਰਸਮੀ ਤੌਰ 'ਤੇ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਯਾਨੀ 29 ਨਵੰਬਰ ਨੂੰ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਵਾਲੇ ਬਿੱਲ ਨੂੰ ਪਾਸ ਕੀਤਾ ਸੀ।
Farmers protest
ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਇਕ ਸਾਲ ਤੋਂ ਰਾਜਧਾਨੀ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਹੁਣ ਨਵੇਂ ਕਾਨੂੰਨ ਨੂੰ ਖੇਤੀ ਕਾਨੂੰਨ ਵਾਪਸੀ ਐਕਟ 2021 ਕਿਹਾ ਜਾਵੇਗਾ।
President signs off on Farm Laws Repeal Bill
ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਸੀ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਕਈ ਮੰਗਾਂ ਅਜੇ ਵੀ ਨਹੀਂ ਮੰਨੀਆਂ ਗਈਆਂ, ਜਿਨ੍ਹਾਂ ਵਿਚ ਐਮਐਸਪੀ ਗਰੰਟੀ ਕਾਨੂੰਨ, ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣਾ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਆਦਿ ਮੰਗਾਂ ਸ਼ਾਮਲ ਹਨ।