
Odisha Road Accident News: ਹਾਦਸੇ ਵਿਚ 7 ਲੋਕ ਗੰਭੀਰ ਜ਼ਖ਼ਮੀ
Tragic Road Accident happended in Odisha: ਓਡੀਸ਼ਾ ਦੇ ਕੇਓਂਝਾਰ ਜ਼ਿਲ੍ਹੇ ਵਿਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ। ਸੱਤ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸਵਾਰੀਆਂ ਨਾਲ ਭਰੀ ਵੈਨ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿਤੀ।
ਇਹ ਵੀ ਪੜ੍ਹੋ: Bengaluru News: ਇਸ ਸੂਬੇ ਦੇ 15 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਸਾਰੇ ਮ੍ਰਿਤਕ ਗੰਜਮ ਜ਼ਿਲ੍ਹੇ ਦੇ ਦਿਗਪਹਾੰਡੀ ਦੇ ਰਹਿਣ ਵਾਲੇ ਸਨ। ਮਿਲੀ ਜਾਣਕਾਰੀ ਅਨੁਸਾਰ ਵੈਨ ਵਿਚ ਸਵਾਰ ਹੋ ਕੇ 20 ਲੋਕ ਮਾਂ ਤਾਰਿਣੀ ਮੰਦਰ ਜਾ ਰਹੇ ਸਨ। ਇਸ ਦੌਰਾਨ ਵੈਨ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਕ ਹੋਰ ਦੀ ਘਾਟਗਾਓਂ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: Haryana News: 9ਵੀਂ ਜਮਾਤ ਦੇ ਵਿਦਿਆਰਥੀ ਨੇ ਚੁੰਨੀ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਘਾਟਗਾਓਂ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ 'ਚ ਕਟਕ ਦੇ ਐੱਸਸੀਬੀ ਮੈਡੀਕਲ ਕਾਲਜ ਲਈ ਰੈਫਰ ਕਰ ਦਿਤਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵੈਨ ਦੇ ਟੋਟੇ-ਟੋਟੇ ਹੋ ਗਏ। ਪੁਲਿਸ ਨੇ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਹਾਲਾਂਕਿ ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮਾਮਲੇ ਬਾਰੇ ਕੇਓਂਝਾਰ ਦੇ ਐਸਪੀ ਕੁਸਲਕਰ ਨਿਤਿਨ ਡਗੁਡੂ ਨੇ ਕਿਹਾ, '20 ਲੋਕਾਂ ਨਾਲ ਭਰੀ ਵੈਨ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਇਸ ਦੌਰਾਨ ਇਹ ਟਰੱਕ ਨਾਲ ਟਕਰਾ ਗਈ। ਧੁੰਦ ਹੋਣ ਕਾਰਨ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵੈਨ ਦਾ ਡਰਾਈਵਰ ਟਰੱਕ ਨੂੰ ਦੇਖ ਨਹੀਂ ਸਕਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਨੂੰ ਅੰਜਾਮ ਦੇਣ ਵਾਲਾ ਡਰਾਈਵਰ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।