Delhi News : ਜੈ ਸ਼ਾਹ ਨੇ ICC ਦੇ ਨਵੇਂ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਪਿਛਲੇ ਪੰਜ ਸਾਲਾਂ ਤੋਂ BCCI ਦੇ ਸਨ ਸਕੱਤਰ

By : BALJINDERK

Published : Dec 1, 2024, 2:08 pm IST
Updated : Dec 1, 2024, 2:08 pm IST
SHARE ARTICLE
Jai Shah
Jai Shah

Delhi News : ਵੱਕਾਰੀ ਵਿਸ਼ਵ ਸੰਸਥਾ ਦੇ ਮੁਖੀ ਬਣਨ ਵਾਲੇ ਪੰਜਵੇਂ ਭਾਰਤੀ ਬਣੇ ਜੈ ਸ਼ਾਹ

Delhi News in punjabi : ਬੀਸੀਸੀਆਈ ਦੇ ਸਾਬਕਾ ਸਕੱਤਰ ਜੈ ਸ਼ਾਹ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਵੱਕਾਰੀ ਵਿਸ਼ਵ ਸੰਸਥਾ ਦੇ ਪੰਜਵੇਂ ਭਾਰਤੀ ਮੁਖੀ ਬਣੇ ਹਨ।

ਦੱਸ ਦਈਏ ਕਿ 36 ਸਾਲਾ ਸ਼ਾਹ ਪਿਛਲੇ ਪੰਜ ਸਾਲਾਂ ਤੋਂ BCCI ਦੇ ਸਕੱਤਰ ਸਨ। ICC ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਸਰਬਸੰਮਤੀ ਨਾਲ ਚੋਣ ਹੋਈ ਤੇ ਉਨ੍ਹਾਂ ਨੇ ਨਿਊਜ਼ੀਲੈਂਡ ਦੇ ਅਟਾਰਨੀ ਗ੍ਰੇਗ ਬਾਰਕਲੇ ਦੀ ਥਾਂ ਲਈ ਜੋ ਲਗਾਤਾਰ ਤੀਜੀ ਵਾਰ ਇਸ ਅਹੁਦੇ ’ਤੇ ਨਹੀਂ ਰਹਿਣਾ ਚਾਹੁੰਦੇ ਸਨ।

ਦੱਸ ਦਈਏ ਕਿ ਸ਼ਾਹ ਤੋਂ ਪਹਿਲਾਂ, ਮਰਹੂਮ ਕਾਰੋਬਾਰੀ ਜਗਮੋਹਨ ਡਾਲਮੀਆ, ਸਿਆਸਤਦਾਨ ਸ਼ਰਦ ਪਵਾਰ, ਵਕੀਲ ਸ਼ਸ਼ਾਂਕ ਮਨੋਹਰ ਅਤੇ ਉਦਯੋਗਪਤੀ ਐਨ ਸ੍ਰੀਨਿਵਾਸਨ ਆਈਸੀਸੀ ਦੇ ਮੁਖੀ ਸਨ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁੱਤਰ ਲਈ ਇਹ ਰਾਹ ਸੌਖਾ ਨਹੀਂ ਹੋਵੇਗਾ ਕਿਉਂਕਿ ਆਈਸੀਸੀ ਦੀ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਕਈ ਚੁਣੌਤੀਆਂ ਦਰਪੇਸ਼ ਹਨ।

(For more news apart from Jai Shah took over as new ICC Chairman, BCCI Sun Secretary for the past five years News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement