Himachal Pradesh Weather : ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ 'ਚ ਬਰਫ਼ਬਾਰੀ, ਫੀਲਡ ਸਟਾਫ਼ ਦੀਆਂ ਛੁੱਟੀਆਂ ਹੋਈਆਂ ਰੱਦ

By : BALJINDERK

Published : Dec 1, 2024, 1:08 pm IST
Updated : Dec 1, 2024, 1:08 pm IST
SHARE ARTICLE
Snowfall in upper areas of Himachal Pradesh
Snowfall in upper areas of Himachal Pradesh

Himachal Pradesh Weather : ਸ਼ਿਮਲਾ ’ਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ

Himachal Pradesh Weather : ਹਿਮਾਚਲ ਪ੍ਰਦੇਸ਼ ਦੇ ਉਪਰਲੇ ਖੇਤਰਾਂ ’ਚ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ, ਰਾਜ ’ਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਲ੍ਹ ਹੋਈ ਬਰਫਬਾਰੀ ਤੋਂ ਬਾਅਦ ਹੁਣ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਆਪਣੇ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹਨ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਹਿਮਾਚਲ 'ਚ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਰੋਹਤਾਂਗ 'ਚ ਬਰਫ਼ਬਾਰੀ ਤੋਂ ਬਾਅਦ ਲੋਕਾਂ ਨੇ ਵੱਧ ਤੋਂ ਵੱਧ ਆਨੰਦ ਲਿਆ। ਇਸ ਦੌਰਾਨ ਕਈ ਲੋਕ ਬਰਫ਼ਬਾਰੀ ਦੇ ਵਿਚਕਾਰ ਮਸਤੀ ਕਰਦੇ ਦੇਖੇ ਗਏ। ਪਰ ਆਉਣ ਵਾਲੇ ਦਿਨਾਂ ਵਿਚ ਇੱਥੇ ਆਉਣ ’ਤੇ ਪਾਬੰਦੀ ਹੋਵੇਗੀ। ਕਿਉਂਕਿ ਬਹੁਤ ਜ਼ਿਆਦਾ ਬਰਫ਼ਬਾਰੀ ਕਾਰਨ ਲੋਕਾਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਫੀਲਡ ਸਟਾਫ਼ ਦੀਆਂ ਛੁੱਟੀਆਂ 15 ਮਾਰਚ ਤੱਕ ਰੱਦ

ਦੱਸਣਯੋਗ ਹੈ ਕਿ ਸ਼ਿਮਲਾ ਵਿੱਚ ਵੀ ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਹਿਮਾਚਲ 'ਚ ਸਰਦੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਭਾਗ ਅਲਰਟ ਮੋਡ 'ਤੇ ਹੈ। ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿੱਚ ਬਰਫ਼ਬਾਰੀ ਵਾਲੇ ਇਲਾਕਿਆਂ ਵਿੱਚ ਫੀਲਡ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਵਿਭਾਗ ਨੇ ਆਪਣੇ ਸਾਰੇ ਫੀਲਡ ਸਟਾਫ਼ ਨੂੰ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਆਉਣ ਵਾਲੇ ਦਿਨਾਂ 'ਚ ਸੂਬੇ 'ਚ ਬਰਫ਼ਬਾਰੀ ਤੋਂ ਬਾਅਦ ਲੋਕਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਇਸ ਦੌਰਾਨ ਇਸ ਦਾ ਸਿੱਧਾ ਅਸਰ ਸੂਬੇ ਦੇ ਤਾਪਮਾਨ 'ਤੇ ਪਵੇਗਾ।

(For more news apart from Snowfall in upper areas of Himachal Pradesh, vacation of field staff was cancelled News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement