ਆਮ ਪਰਵਾਰ ਤੋਂ ਰਾਜ ਸਭਾ ਦੇ ਚੇਅਰਮੈਨ ਤਕ ਪੁੱਜਣਾ ਹੀ ਹੈ ਲੋਕਤੰਤਰ ਦੀ ਤਾਕਤ : PM Modi
Published : Dec 1, 2025, 11:34 am IST
Updated : Dec 1, 2025, 11:34 am IST
SHARE ARTICLE
The Strength of Democracy is Reaching From a Common Family to the Chairman of Rajya Sabha: PM Modi News in Punjabi
The Strength of Democracy is Reaching From a Common Family to the Chairman of Rajya Sabha: PM Modi News in Punjabi

ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿਚ ਉਪ-ਰਾਸ਼ਟਰਪਤੀ ਦਾ ਕੀਤਾ ਸਵਾਗਤ 

The Strength of Democracy is Reaching From a Common Family to the Chairman of Rajya Sabha: PM Modi News in Punjabi ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣਾ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਦੇਸ਼ ਦੇ ਉਪ-ਰਾਸ਼ਟਰਪਤੀ ਤੇ ਰਾਜ ਸਭਾ ਸਪੀਕਰ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਵਾਗਤ ਕੀਤਾ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਦਨ ਰਾਹੀਂ ਦੇਸ਼ ਦੀ ਤਰੱਕੀ ਲਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਅਤੇ ਤੁਹਾਡਾ ਅਨਮੋਲ ਮਾਰਗਦਰਸ਼ਨ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਮੈਂ ਤੁਹਾਨੂੰ (ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ) ਦਿਲੋਂ ਵਧਾਈ ਦਿੰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਸਦਨ ਵਿਚ ਬੈਠੇ ਸਾਰੇ ਮੈਂਬਰ ਮਾਣ-ਸਨਮਾਨ ਬਣਾਈ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਚੇਅਰਮੈਨ ਇਕ ਨਿਮਰ ਪਿਛੋਕੜ ਤੋਂ ਹਨ। ਉਹ ਇਕ ਕਿਸਾਨ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਲਈ ਸਮਰਪਤ ਕੀਤਾ ਹੈ। ਰਾਜਨੀਤਕ ਖੇਤਰ ਇਸ ਦਾ ਇਕ ਪਹਿਲੂ ਰਿਹਾ ਹੈ, ਪਰ ਮੁੱਖ ਧਾਰਾ ਸਮਾਜ ਲਈ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਤਾਕਤ ਹੀ ਹੈ, ਜੋ ਇਕ ਆਮ ਪਰਵਾਰ ਤੋਂ ਉੱਠ ਕੇ ਉਹ ਇਥੇ ਤੱਕ ਪੁੱਜੇ ਹਨ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਦੀ ਸਦਨ ਵਿਚ ਉਨ੍ਹਾਂ ਦੀ ਗਰਿਮਾ ਬਣਾਈ ਰੱਖੀ ਜਾਣੀ ਚਾਹੀਦੀ ਹੈ।  ਸਦਨ ਵਿਚ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement