
ਮੁੰਬਈ ਹਮਲੇ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਇਹ ਲਖਵੀ ਨੇ ਹੀ ਹਾਫਿਜ਼ ਸਈਦ ਨੂੰ ਅੱਤਵਾਦੀ ਹਮਲੇ ਦੀ ਪੂਰੀ ਯੋਜਨਾ ਤਿਆਰ ਕੀਤੀ ਸੀ।
ਨਵੀਂ ਦਿੱਲੀ: 2008 ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਤੇ ਲਸ਼ਕਰ ਅੱਤਵਾਦੀ ਜ਼ਕੀਉਰ ਰਹਿਮਾਨ ਲਖਵੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜ਼ਕੀਉਰ ਰਹਿਮਾਨ ਲਖਵੀ ਨੂੰ ਅੱਤਵਾਦੀਆਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਪੈਸੇ ਮੁਹੱਈਆ ਕਰਾਉਣ ਲਈ ਗ੍ਰਿਫਤਾਰ ਕੀਤਾ ਗਿਆ ਹੈ। ਜ਼ਕੀਉਰ ਰਹਿਮਾਨ ਲਖਵੀ ਨੇ ਹਾਫਿਜ਼ ਸਈਦ ਦੇ ਨਾਲ ਮਿਲ ਕੇ 26/11 ਦੇ ਹਮਲੇ ਦੀ ਸਾਜਿਸ਼ ਰਚੀ ਸੀ।
ਜਾਣੋ ਮਾਮਲਾ
ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਆਪ੍ਰੇਸ਼ਨ ਕਮਾਂਡਰ ਲਖਵੀ ਨੂੰ ਸਾਲ 2008 ਵਿੱਚ ਮੁੰਬਈ ਹਮਲੇ ਤੋਂ ਬਾਅਦ ਸੰਯੁਕਤ ਰਾਸ਼ਟਰ ਸੰਘ ਨੇ ਮਹਾਸਭਾ ਦੇ ਇੱਕ ਗਲੋਬਲ ਅੱਤਵਾਦੀ ਵਜੋਂ ਨਾਮਜ਼ਦ ਕੀਤਾ ਸੀ। ਮੁੰਬਈ ਹਮਲੇ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਇਹ ਲਖਵੀ ਨੇ ਹੀ ਹਾਫਿਜ਼ ਸਈਦ ਨੂੰ ਅੱਤਵਾਦੀ ਹਮਲੇ ਦੀ ਪੂਰੀ ਯੋਜਨਾ ਤਿਆਰ ਕੀਤੀ ਸੀ।
ਇਸ ਹਮਲੇ ਵਿੱਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ ਦੇ ਹਥਿਆਰਬੰਦ 10 ਅੱਤਵਾਦੀਆਂ ਨੇ ਸ਼ਹਿਰ ਵਿੱਚ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਹਮਲੇ ਵਿਚ 166 ਲੋਕ ਮਾਰੇ ਗਏ ਸੀ, ਜਦਕਿ 300 ਤੋਂ ਵੱਧ ਲੋਕ ਜ਼ਖਮੀ ਹੋਏ ਸੀ। ਲਖਵੀ ਲਸ਼ਕਰ-ਏ-ਤੋਇਬਾ ਦਾ ਸਭ ਤੋਂ ਵਧੀਆ ਕਮਾਂਡਰ ਹੈ ਅਤੇ ਹਾਫਿਜ਼ ਸਈਦ ਤੋਂ ਬਾਅਦ ਅੱਤਵਾਦੀ ਸੰਗਠਨ ਵਿੱਚ ਨੰਬਰ ਦੋ ਮੰਨਿਆ ਜਾਂਦਾ ਹੈ। ਲਖਵੀ ਮੁੰਬਈ ਹਮਲੇ ਦੇ ਕੇਸ ਵਿੱਚ 2015 ਤੋਂ ਜ਼ਮਾਨਤ ’ਤੇ ਰਿਹਾ ਹੈ। ਉਸ ਨੂੰ ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਨੇ ਗ੍ਰਿਫਤਾਰ ਕੀਤਾ ਹੈ।