ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ ? ਰਾਘਵ ਚੱਢਾ
Published : Jan 2, 2021, 6:27 pm IST
Updated : Jan 2, 2021, 6:27 pm IST
SHARE ARTICLE
Raghav Chadha
Raghav Chadha

.ਲੀਗਲ ਨੋਟਿਸ 'ਚ ਕਿਸਾਨਾਂ ਨੇ ਕਿਹਾ, ' ਇਹ ਅਪਮਾਨ ਜਨਤ ਟਿੱਪਣੀ ਇਕ ਸੋਚੀ-ਸਮਝੀ ਸਾਜਿਸ਼'

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣਾ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਇਸ 'ਚ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾ ਰਹੀ ਹੈ। ਇਸ ਕੜੀ 'ਚ ਪਹਿਲਾਂ 3 ਲੀਗਲ ਨੋਟਿਸ ਕਿਸਾਨਾਂ ਵੱਲੋਂ ਗੁਜਰਾਤ ਦੇ ਉਪ-ਮੁੱਖ ਮੰਤਰੀ ਨਿਤਿਨ ਪਟੇਲ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੂੰ ਭੇਜੇ ਗਏ ਹਨ।
photophotopicਰਾਘਵ ਚੱਢਾ ਨੇ ਕਿਹਾ ਕਿ, 'ਕਿਸਾਨਾਂ ਨੇ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਿਸ ਦੇ ਬਦਲੇ ਉਨ੍ਹਾਂ ਨੂੰ ਗਾਲਾਂ ਮਿਲੀਆਂ। ਭਾਜਪਾ ਦੇ ਮੰਤਰੀਆਂ, ਚੁਣੇ ਹੋਏ ਪ੍ਰਤੀਨਿਧਾਂ ਅਤੇ ਆਗੂਆਂ ਨੇ ਕਿਸਾਨਾਂ ਲਈ ਗਲਤ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ, ਦੇਸ਼ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦੱਸਿਆ।

Farmers Protest Farmers Protestਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ? ਹੁਣ ਕਿਸਾਨ ਅਪਮਾਨ ਅਤੇ ਗਾਲਾਂ ਨਹੀਂ  ਸਹਿਣ ਵਾਲੇ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ। ਭਾਜਪਾ ਦੇ ਆਗੂਆਂ ਦੀ ਅਪਮਾਨਜਨਕ, ਨਿੰਦਣਯੋਗ ਅਤੇ ਕਲੰਕਿਤ ਕਰਨ ਵਾਲੀਆਂ ਟਿੱਪਣੀਆਂ ਖਿਲਾਫ ਅਦਾਲਤ ਵੱਲ ਰੁਖ ਕਰਨ ਵਾਲੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਕਾਨੂੰਨੀ ਸਲਾਹ ਅਤੇ ਮਦਦ ਦੇ ਰਹੀ ਹੈ ਅਤੇ ਸਾਡਾ ਇਹ ਵਿਸ਼ਵਾਸ ਹੈ ਕਿ ਜਿੱਤ ਕਿਸਾਨਾਂ ਦੀ ਹੋਵੇਗੀ।'

Bjp LeadersBjp Leadersਰਾਘਵ ਚੱਢਾ ਨੇ ਕਿਹਾ ਕਿ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ ਉੱਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ। ਜਿਵੇਂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਸੰਸਦ ਮੈਂਬਰ ਗਿਰੀਰਾਜ ਸਿੰਘ, ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਆਦਿ ਦੇ ਨਾਮ ਸ਼ਾਮਲ ਹਨ।

farmerfarmerਰਾਘਵ ਚੱਢਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ 12 ਦਸੰਬਰ ਨੂੰ ਕਿਸਾਨਾਂ ਦੇ ਲਈ ਕਿਹਾ ਸੀ, 'ਕਿਸਾਨ ਅੰਦੋਲਨ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਅੰਦੋਲਨ 'ਚ ਕਿਸਾਨਾਂ ਦੇ ਹਿੱਤ ਦੀ ਗੱਲ ਨਹੀਂ ਹੋ ਰਹੀ। ਕਿਸਾਨ ਅੰਦੋਲਨ 'ਚ ਵਿਦੇਸ਼ੀ ਤਾਕਤਾਂ ਦਾਖਲ ਹੋ ਰਹੀਆਂ ਹਨ। ਖਾਲਿਸਤਾਨ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਗਾਏ ਜਾ ਰਹੇ ਹਨ।' ਇਸ ਤੋਂ ਦੁੱਖੀ ਹੋ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜਗਦੇਵ ਕਾਲਨ ਦੇ ਰਹਿਣ ਵਾਲੇ ਕੁਲਦੀਪ ਸਿੰਘ ਧਾਲੀਵਾਲ ਨੇ ਲੀਗਲ ਨੋਟਿਸ ਭੇਜਿਆ ਹੈ।

AAP, Tractor MarchAAP, Tractor Marchਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੇ 17 ਦਸੰਬਰ ਨੂੰ ਕਿਹਾ ਸੀ ਕਿ, 'ਕਿਸਾਨਾਂ ਦੇ ਨਾਮ 'ਤੇ ਇਸ ਅੰਦੋਲਨ ਵਿੱਚ ਦੇਸ਼ ਵਿਰੋਧੀ, ਅੱਤਵਾਦੀ, ਖਾਲਿਸਤਾਨੀ, ਕਮਿਊਨਿਸਟ ਅਤੇ ਚੀਨ ਸਮਰਥਕ ਲੋਕ ਸ਼ਾਮਲ ਹੋ ਗਏ ਹਨ। ਅਸੀਂ ਦੇਖ ਸਕਦੇ ਹਾਂ ਕਿ ਉਥੇ ਪੀਜਾ ਅਤੇ ਪਕੌੜੇ ਖਾਧੇ ਜਾ ਰਹੇ ਹਨ ਅਤੇ ਇਹ ਸਭ ਉਥੇ ਮੁਫਤ ਵਿੱਚ ਮਿਲ ਰਹੇ ਹਨ। ਦੇਸ਼ ਵਿਰੋਧੀ ਤਾਕਤਾਂ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਲਈ ਲੱਖਾਂ ਰੁਪਏ ਦੇ ਰਹੀਆਂ ਹਨ।' ਇਸ ਤੋਂ ਦੁੱਖੀ ਹੋ ਕੇ ਜਲੰਧਰ ਦੇ ਰਹਿਣ ਵਾਲੇ ਕਿਸਾਨ ਰਮਣੀਕ ਸਿੰਘ ਰੰਧਾਵਾ ਨੇ ਉਨ੍ਹਾਂ ਲੀਗਲ ਨੋਟਿਸ ਭੇਜਕੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫੀ ਮੰਗਣ ਅਤੇ ਕਿਸਾਨਾਂ ਖਿਲਾਫ ਬੋਲੇ ਗਏ ਅਪਮਾਨਜਨਕ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ।

photophotoਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੇ ਬਿਆਨ ਦਿੱਤਾ ਸੀ ਕਿ ਕਿਸਾਨਾਂ ਦਾ ਜੋ ਅੰਦੋਲਨ ਚਲ ਰਿਹਾ ਹੈ, ਉਸ ਨੂੰ ਖਾਲਿਸਤਾਨੀਆਂ ਵੱਲੋਂ ਫੰਡ ਦਿੱਤਾ ਗਿਆ ਹੈ। ਇਸ ਤੋਂ ਦੁੱਖੀ ਹੋ ਕੇ ਸੰਗਰੂਰ ਦੇ ਕਿਸਾਨ ਸੁਖਵਿੰਦਰ ਸਿੰਘ ਸਿੱਧੂ (ਮਹਿੰਦਰ ਸਿੰਘ ਸਿੱਧੂ) ਨੇ ਉਨ੍ਹਾਂ ਨੂੰ ਲੀਗਲ ਨੋਟਿਸ ਭੇਜਕੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫੀ ਮੰਗਣ ਅਤੇ ਕਿਸਾਨਾਂ ਖਿਲਾਫ ਬੋਲੇ ਗਏ ਅਪਮਾਨ ਜਨਕ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement