ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੈਨੂੰ ਸੱਦੋ-ਮੁੱਖ ਮੰਤਰੀ
Published : Jan 2, 2021, 9:10 pm IST
Updated : Jan 2, 2021, 9:10 pm IST
SHARE ARTICLE
 Chief Minister
Chief Minister

ਰਾਜਪਾਲ ਵੱਲੋਂ ਭਾਜਪਾ ਦੇ ਘਿਰਣਾਜਨਕ ਪ੍ਰਾਪੇਗੰਡੇ ਅੱਗੇ ਝੁਕ ਜਾਣ ਨੂੰ ਮੰਦਭਾਗਾ ਦੱਸਿਆ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ ਮੰਗਣ ਦੀ ਬਜਾਏ ਸਿਖਰਲੇ ਅਧਿਕਾਰੀਆਂ ਨੂੰ ਸੱਦਣ ਦਾ ਸਖ਼ਤ ਨੋਟਿਸ ਲਿਆ ਹੈ।

Bjp LeadershipBjp Leadershipਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਢਾਹ ਲੱਗਣ ਬਾਰੇ ਭਾਜਪਾ ਦਾ ਕੂੜ ਪ੍ਰਚਾਰ ਖੇਤੀ ਕਾਨੂੰਨਾਂ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਹਟਾਉਣ ਦੇ ਹੱਥਕੰਡੇ ਤੋਂ ਵੱਧ ਕੁਝ ਵੀ ਨਹੀਂ ਪਰ ਫੇਰ ਵੀ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਕੋਲ ਉਠਾਉਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਕੁਝ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਣ ਦੀਆਂ ਇੱਕਾ-ਦੁੱਕਾ ਘਟਨਾਵਾਂ ਦੇ ਮੱਦੇਨਜ਼ਕਰ ਸੂਬੇ ਵਿੱਚ ਅਮਨ-ਕਾਨੂੰਨ ਦੀ ਕਥਿਤ ਸਮੱਸਿਆ ਬਾਰੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਬੁਲਾਉਣ ਉਤੇ ਜਾਹਰ ਕੀਤੀ।

Farmers Protest Farmers Protestਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਭਖੇ ਹੋਏ ਮਾਹੌਲ ਉਤੇ ਗੈਰ-ਜਿੰਮੇਵਾਰਾਨਾ ਬਿਆਨਬਾਜੀ ਰਾਹੀਂ ਬਲਦੀ ਉਤੇ ਤੇਲ ਪਾਉਣ ਲਈ ਸੂਬੇ ਦੀ ਭਾਜਪਾ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕੀਤੀ ਹੈ। ਉਹਨਾਂ ਨੇ ਭਾਜਪਾ ਵੱਲੋਂ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੁਝ ਘਟਨਾਵਾਂ ਨੂੰ ਅਮਨ-ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਕਮਜੋਰ ਕਰਨ ਦੀ ਗਿਣੀ-ਮਿੱਥੀ ਘਟੀਆ ਸਾਜਿਸ਼ ਕਰਾਰ ਦਿੱਤਾ।

CM PunjabCM Punjabਮੁੱਖ ਮੰਤਰੀ ਨੇ ਕਿਹਾ,”ਨੁਕਸਾਨੇ ਗਏ ਟਾਵਰਾਂ ਦੀ ਮੁਰੰਮਤ ਤਾਂ ਕੀਤੀ ਜਾ ਸਕਦਾ ਹੈ ਅਤੇ ਕੀਤੀ ਵੀ ਜਾ ਰਹੀ ਹੈ ਪਰ ਦਿੱਲੀ ਦੀਆਂ ਸਰਹੱਦਾਂ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਠਧਰਮੀ ਵਾਲੇ ਰਵੱਈਏ ਵਿਰੁੱਧ ਆਪਣਾ ਹੱਕ ਲੈਣ ਲਈ ਲੜਾਈ ਲੜੀ ਜਾ ਰਹੀ ਹੈ, ਹੱਡ ਚੀਰਵੀਂ ਠੰਢ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾ ਵਾਪਸ ਨਹੀਂ ਆ ਸਕਦੇ। ਉਹਨਾਂ ਨੇ ਇਸ ਗੱਲ ਉਤੇ ਹੈਰਾਨੀ ਜਾਹਰ ਕੀਤੀ ਕਿ ਕਿਸੇ ਵੀ ਭਾਜਪਾ ਨੇਤਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਜਿਹਨਾਂ ਵਿੱਚੋਂ ਕੁਝ ਨੇ ਖੁਦਕੁਸ਼ੀ ਕਰ ਲਈ ਸੀ, ਉਪਰ ਚਿੰਤਾ ਜਾਹਰ ਨਹੀਂ ਕੀਤੀ। ਉਹਨਾਂ ਕਿਹਾ,”ਫੌਤ ਹੋ ਚੁੱਕੀਆਂ ਜਿੰਦਗੀਆਂ ਮੁੜ ਇਸ ਜਹਾਨ ਉਤੇ ਨਹੀਂ ਆ ਸਕਦੀਆਂ।“ ਉਹਨਾਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਆਪਣੀ ਘਟੀਆ ਬਿਆਨੀ ਨਾਲ ਸ਼ਾਂਤਮਈ ਅੰਦੋਲਨ ਉਤੇ ਸਿਆਸਤ ਨਾ ਖੇਡਣ ਲਈ ਆਖਿਆ। 

farmerfarmer

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮੱਥੇ ਉਤੇ ਨਕਸਲੀ, ਖਾਲਿਸਤਾਨੀ ਵਰਗੇ ਸ਼ਬਦਾਂ ਦਾ ਕਲੰਕ ਲਾਉਣ ਦੀ ਬਜਾਏ ਭਾਜਪਾ ਨੂੰ ਭਾਰਤ ਸਰਕਾਰ ਵਿੱਚ ਆਪਣੀ ਕੇਂਦਰੀ ਲੀਡਰਸ਼ਿਪ ਉਪਰ ਅੰਨਦਾਤਿਆਂ ਦੀ ਆਵਾਜ਼ ਸੁਣਨ ਅਤੇ ਕਾਲੇ ਖੇਤੀ ਕਾਨੂੰਨ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ ਕਿਉ ਜੋ ਇਹ ਕਾਨੂੰਨ ਕਿਸਾਨ ਭਾਈਚਾਰੇ ਦੇ ਜੀਵਨ ਅਤੇ ਭਵਿੱਖ ਲਈ ਖ਼ਤਰਾ ਬਣੇ ਹੋਏ ਹਨ। ਉਹਨਾਂ ਕਿਹਾ,”ਜਦੋਂ ਕਿਸਾਨਾਂ ਦੀ ਹੋਂਦ ਤੱਕ ਦਾਅ ਉਤੇ ਲੱਗੀ ਹੋਵੇ ਤਾਂ ਉਸ ਵੇਲੇ ਭਾਜਪਾ ਲੀਡਰ ਘਟੀਆ ਸਿਆਸਤ ਵਿੱਚ ਗਲਤਾਨ ਹਨ ਅਤੇ ਇੱਥੋਂ ਤੱਕ ਕਿ ਰਾਜਪਾਲ ਦੇ ਸੰਵਿਧਾਨਕ ਅਹੁਦੇ ਨੂੰ ਵੀ ਇਸ ਅਣਸੁਖਾਵੇਂ ਏਜੰਡੇ ਵਿੱਚ ਲਪੇਟ ਲਿਆ।“

jiojioਭਾਜਪਾ ਦੇ ਇਹਨਾਂ ਹੱਥਕੰਡਿਆਂ ਅੱਗੇ ਰਾਜਪਾਲ ਵੱਲੋਂ ਝੁਕ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਭਾਜਪਾ ਲੀਡਰ ਦੀ ਸ਼ਿਕਾਇਤ ਉਤੇ ਰਾਜਪਾਲ ਨੇ ਸਿਰਫ ਇਕ ਦਿਨ ਵਿੱਚ ਹੀ ਪ੍ਰਤੀਕਰਮ ਦੇ ਦਿੱਤਾ ਜੋ ਵਿਧਾਨ ਸਭਾ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਸੇ ਕੀਤੇ ਸੂਬਾਈ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਲਈ ਗਈ ਲੰਮੀ ਦੇਰੀ ਦੇ ਬਿਲਕੁਲ ਉਲਟ ਹੈ।

Punjab CMPunjab CMਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਕਾਂਗਰਸ ਦੁਆਰਾ ਪੰਜਾਬ ਵਿੱਚ ਜਮਹੂਰੀਅਤ ਉਤੇ ਕੀਤੇ ਹਮਲੇ ਦੇ ਦੋਸ਼ਾਂ ਦਾ ਮਜਾਕ ਉਡਾਉਂਦਿਆਂ ਇਸ ਨੂੰ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ। ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ,”ਇਕ ਪਾਰਟੀ ਜਿਸ ਨੇ ਅਸਲੀਅਤ ਵਿੱਚ ਸੂਬੇ ਦੀ ਹਰੇਕ ਜਮਹੂਰੀ ਸੰਸਥਾ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੋਵੇ, ਉਸ ਵੱਲੋਂ ਕਿਸੇ ਹੋਰ ਨੂੰ ਗੈਰ-ਜਮਹੂਰੀ ਦੱਸਣ ਦਾ ਕੋਈ ਹੱਕ ਨਹੀਂ।“

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement