
ਇਸ ਤੋਂ ਪਹਿਲਾਂ ਵੀ 4 ਕਿਸਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ
ਲਖੀਮਪੁਰ ਖੇੜੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਦੌਰਾਨ ਭਾਜਪਾ ਦੇ ਤਿੰਨ ਵਰਕਰਾਂ ਦੀ ਹੋਈ ਮੌਤ ਨੂੰ ਲੈ ਕੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਸੂਤਰਾਂ ਅਨੁਸਾਰ ਸ਼ਨਿਚਰਵਾਰ ਨੂੰ SIT ਨੇ ਦੋ ਕਿਸਾਨਾਂ 29 ਸਾਲਾ ਕਮਲਜੀਤ ਸਿੰਘ ਤੇ 35 ਸਾਲਾ ਕੰਵਲਜੀਤ ਸਿੰਘ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ।
Lakhimpur Khedi Incident
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 4 ਕਿਸਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਦੋਨਾਂ ਕਿਸਾਨਾਂ ਖਿਲਾਫ਼ ਭਾਜਪਾ ਵਰਕਰ ਜੈਸਵਾਲ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫਆਈਆਰ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹਨਾਂ ਦੋਹਾਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਇਹਨਾਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
Lakhimpur Kheri Case
ਐਸਆਈਟੀ ਦੀ ਹਿਰਾਸਤ ਵਿਚ ਹੁਣ ਕੁੱਲ 6 ਕਿਸਾਨ ਹਨ ਜਿਨ੍ਹਾਂ ਤੋਂ ਉਹ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਜੁਡੀਸ਼ੀਅਲ ਕਸਟਿਡੀ ਵਿਚ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸਾਨਾਂ ਦੀ ਮੰਗ ਇਹ ਵੀ ਹੈ ਕਿ ਅਸੀਸ਼ ਮਿਸ਼ਰਾ ਦੇ ਪਿਤਾ ਅਜੇ ਮਿਸ਼ਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਜੋ ਕਿ ਅਜੇ ਤੱਕ ਬਾਹਰ ਘੁੰਮ ਰਿਹਾ ਹੈ।