
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਲਗਾਤਾਰ ਯਤਨਸ਼ੀਲ ਹੈ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾ ਕੇ ਕੰਬਲ ਵੰਡ ਕੇ ਨਵਾਂ ਸਾਲ ਮਨਾਇਆ।
ਡਾ. ਬਲਜੀਤ ਕੌਰ ਨੇ ਸਰਦੀ ਦੇ ਮੌਸਮ ਵਿੱਚ ਗਰੀਬਾਂ ਦੀ ਤਕਲੀਫ ਨੂੰ ਮਹਿਸੂਸ ਕਰਦੇ ਹੋਏ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਅਸੀਂ ਆਪਣੇ ਘਰਾਂ ਵਿਚ ਆਰਾਮ ਨਾਲ ਜੀਵਨ ਬਤੀਤ ਕਰਦੇ ਹਾਂ, ਪ੍ਰੰਤੂ ਝੁੱਗੀਆਂ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਇਸ ਕੜਾਕੇ ਦੀ ਠੰਢ ਵਿੱਚ ਗਰਮ ਕੱਪੜਿਆਂ ਤੋਂ ਬਗ਼ੈਰ ਜੀਵਨ ਬਤੀਤ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਨੇ ਮਲੋਟ ਅੰਦਰ ਝੁੱਗੀ-ਝੋਪੜੀਆਂ ਵਾਲਿਆਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਗਰਮ ਕੰਬਲ ਵੰਡੇ ਗਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਲਗਾਤਾਰ ਯਤਨਸ਼ੀਲ ਹੈ। ਇਸ ਤਹਿਤ ਅੱਜ ਮਲੋਟ ਅੰਦਰ ਝੌਂਪੜੀਆਂ ਵਿੱਚ ਰਹਿਣ ਵਾਲੇ ਲੋੜਵੰਦਾਂ ਨੂੰ ਅਤਿ ਦੀ ਸਰਦੀ ਤੋਂ ਬਚਾਉਣ ਲਈ ਕੰਬਲ ਵੰਡੇ ਗਏ।