
ਚੈਕਿੰਗ ਦੌਰਾਨ ਯਾਤਰੀ ਕੋਲੋ 2907 ਗ੍ਰਾਮ ਸੋਨਾ ਮਿਲਿਆ
ਚੰਡੀਗੜ੍ਹ: ਸੋਨੇ ਦੀ ਤਸਕਰੀ ਕਰਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅਜਿਹਾ ਹੀ ਇਕ ਹੋਰ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ। ਜਿਥੇ ਯਾਤਰੀ ਕੋਲੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ 'ਚ ਆਏ ਯਾਤਰੀ ਨੂੰ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਰੋਕਿਆ ਗਿਆ। ਚੈਕਿੰਗ ਦੌਰਾਨ ਯਾਤਰੀ ਕੋਲੋ 2907 ਗ੍ਰਾਮ ਸੋਨਾ ਮਿਲਿਆ, ਜਿਸ ਦੀ ਬਾਜ਼ਾਰੀ ਕੀਮਤ 1,59,07,104 ਰੁਪਏ ਦੱਸੀ ਜਾ ਰਹੀ ਹੈ।
ਕਸਟਮ ਅਧਿਕਾਰੀਆਂ ਨੇ ਫਿਲਹਾਲ ਸੋਨੇ ਨੂੰ ਜ਼ਬਤ ਕਰ ਲਿਆ ਹੈ ਕਿਉਂਕਿ ਇਸ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ’ਚ ਆਯਾਤ ਕੀਤਾ ਜਾ ਰਿਹਾ ਸੀ। ਮਾਮਲੇ ਸਬੰਧੀ ਅਗਲੇਰੀ ਜਾਂਚ ਚੱਲ ਰਹੀ ਹੈ।