ਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼

By : GAGANDEEP

Published : Jan 2, 2023, 6:01 pm IST
Updated : Jan 2, 2023, 6:01 pm IST
SHARE ARTICLE
photo
photo

ਸਾਲਸੀ ਦੇ ਕੇਸਾਂ, ਆਦਮਪੁਰ ਫਲਾਈਓਵਰ ਅਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਵੀਜ਼ਨਲ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਮੰਤਰੀ ਨੇ ਆਦਮਪੁਰ ਵਿੱਚ ਖਸਤਾ ਹਾਲਤ ਸੜਕ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ 'ਤੇ ਕਾਫ਼ੀ ਆਵਾਜਾਈ ਰਹਿੰਦੀ ਹੈ ਕਿਉਂਕਿ ਇਸ ਰਸਤੇ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਮੰਦਿਰ ਦੇ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋੜੀਂਦੀ ਮੁਰੰਮਤ ਜਾਂ ਕੰਮ ਨੂੰ ਸਮਾਂਬੱਧ ਢੰਗ ਨਾਲ ਸ਼ੁਰੂ ਕਰਕੇ ਨੇਪਰੇ ਚਾੜ੍ਹਿਆ ਜਾ ਸਕੇ।

ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਨ੍ਹਾਂ ਸੜਕਾਂ ਦਾ ਬਾਕੀ ਰਹਿੰਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਬੰਧਤ ਏਜੰਸੀਆਂ ਨੂੰ ਮੁਰੰਮਤ ਅਤੇ ਹੋਰ ਕੰਮਾਂ ਨੂੰ ਘੱਟੋ-ਘੱਟ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement