
ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਹਲਕੀ ਧੁੱਪ ਰਹੇਗੀ।
Chandigarh Weather Update: ਚੰਡੀਗੜ੍ਹ ਵਿਚ ਅਗਲੇ ਤਿੰਨ ਦਿਨਾਂ ਤਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤਕ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਹਲਕੀ ਧੁੱਪ ਰਹੇਗੀ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 6 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ।
ਸ਼ਹਿਰ 'ਚ ਸਵੇਰ ਅਤੇ ਸ਼ਾਮ ਨੂੰ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ 'ਚ ਇੰਨੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਟ੍ਰਾਈਸਿਟੀ ਦਾ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਰਿਹਾ, ਜੋ ਸ਼ਿਮਲਾ ਦੇ ਤਾਪਮਾਨ ਤੋਂ ਘੱਟ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿਚ ਅੰਤਰ ਸਿਰਫ਼ 2.6 ਡਿਗਰੀ ਸੈਲਸੀਅਸ ਰਿਹਾ। ਇਸ ਦਾ ਕਾਰਨ ਸਵੇਰੇ-ਸ਼ਾਮ ਚੱਲਣ ਵਾਲੀਆਂ ਠੰਢੀਆਂ ਹਵਾਵਾਂ ਹਨ, ਜੋ ਅਗਲੇ ਤਿੰਨ ਦਿਨਾਂ ਤਕ ਇਸੇ ਤਰ੍ਹਾਂ ਜਾਰੀ ਰਹਿਣ ਵਾਲੀਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਹਵਾਈ ਉਡਾਣਾਂ ਪ੍ਰਭਾਵਤ
ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਵੀ ਪ੍ਰਭਾਵਤ ਹੋ ਰਹੀਆਂ ਹਨ। ਸੋਮਵਾਰ ਨੂੰ ਹਵਾਈ ਅੱਡੇ 'ਤੇ ਪੰਜ ਉਡਾਣਾਂ ਰੱਦ ਰਹੀਆਂ। ਪੰਜ ਉਡਾਣਾਂ ਨੇ ਅਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਉਡਾਣ ਭਰੀ। ਇਸ ਵਿਚ ਦਿੱਲੀ, ਮੁੰਬਈ, ਹੈਦਰਾਬਾਦ ਅਤੇ ਬੈਂਗਲੁਰੂ ਜਾਣ ਵਾਲੀਆਂ ਚਾਰ ਉਡਾਣਾਂ ਨੂੰ ਰੱਦ ਕਰਨਾ ਪਿਆ। ਪੁਣੇ ਤੋਂ ਆਉਣ ਵਾਲੀ ਫਲਾਈਟ ਨੂੰ ਰੱਦ ਕਰਨਾ ਪਿਆ। ਬੈਂਗਲੁਰੂ, ਮੁੰਬਈ, ਦੁਬਈ ਅਤੇ ਸ਼੍ਰੀਨਗਰ ਲਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਸਨ। ਬੈਂਗਲੁਰੂ ਤੋਂ ਆਉਣ ਵਾਲੀ ਫਲਾਈਟ ਅਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਚੰਡੀਗੜ੍ਹ ਪਹੁੰਚੀ।
(For more Punjabi news apart from Chandigarh Weather Update News, stay tuned to Rozana Spokesman)