Jammu Kashmir News: ਨਵਾਂ ਸਾਲ ਮਨਾਉਣ ਗਏ ਸਨ 3 ਦੋਸਤ, ਹੋਟਲ ਦੇ ਬੰਦ ਕਮਰੇ 'ਚੋਂ ਮਿਲੀਆ ਤਿੰਨਾਂ ਦੀਆਂ ਲਾਸ਼ਾਂ
Published : Jan 2, 2025, 10:02 am IST
Updated : Jan 2, 2025, 11:13 am IST
SHARE ARTICLE
 3 Youth Deadbody found in Jammu Kashmir Bhadarwah Hotel
3 Youth Deadbody found in Jammu Kashmir Bhadarwah Hotel

Jammu Kashmir News: ਲਾਸ਼ਾਂ ਮਿਲਣ ਤੋਂ ਬਾਅਦ ਫੈਲੀ ਸਨਸਨੀ

Jammu Kashmir News: ਸਾਲ ਦਾ ਪਹਿਲਾ ਦਿਨ ਭਾਰਤ ਸਮੇਤ ਪੂਰੀ ਦੁਨੀਆਂ ਵਿਚ ਮਨਾਇਆ ਗਿਆ  ਹੈ। ਹਾਲਾਂਕਿ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਇਕ ਤੋਂ ਬਾਅਦ ਇਕ ਕਈ ਬੁਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਖ਼ਬਰ ਜੰਮੂ-ਕਸ਼ਮੀਰ ਦੇ ਡੋਡਾ ਤੋਂ ਸਾਹਮਣੇ ਆਈ ਹੈ। ਡੋਡਾ ਦੇ ਭਦਰਵਾਹ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਗੈਸਟ ਹਾਊਸ ਵਿੱਚ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਜਾਣਕਾਰੀ ਮੁਤਾਬਕ ਤਿੰਨੇ ਨੌਜਵਾਨ ਜੰਮੂ-ਕਸ਼ਮੀਰ ਦੇ ਭੱਦਰਵਾਹ 'ਚ ਨਵਾਂ ਸਾਲ ਮਨਾਉਣ ਆਏ ਸਨ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਮੁਕੇਸ਼ ਸਿੰਘ, ਆਸ਼ੂਤੋਸ਼ ਸਿੰਘ ਅਤੇ ਸੰਨੀ ਚੌਧਰੀ ਵਾਸੀ ਜੰਮੂ ਵਜੋਂ ਹੋਈ ਹੈ। ਤਿੰਨੇ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਭੱਦਰਵਾਹ ਆਏ ਸਨ। ਦਰਅਸਲ, ਪੁਲਿਸ ਉਸ ਸਮੇਂ ਚੌਕਸ ਹੋ ਗਈ ਜਦੋਂ ਇੱਕ ਮ੍ਰਿਤਕ ਨੇ ਆਪਣੇ ਪਰਿਵਾਰ ਦੇ ਵਾਰ-ਵਾਰ ਫ਼ੋਨ ਕਰਨ 'ਤੇ ਵੀ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ।

ਡੋਡਾ ਦੇ ਐਸਐਸਪੀ ਸੰਦੀਪ ਮਹਿਤਾ ਨੇ ਇਸ ਸਾਰੀ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਜੰਮੂ ਤੋਂ ਫ਼ੋਨ ਆਇਆ ਕਿ ਆਸ਼ੂਤੋਸ਼ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਨਵਾਂ ਸਾਲ ਮਨਾਉਣ ਲਈ ਭਦਰਵਾਹ ਆਇਆ ਹੈ। ਉਹ ਫ਼ੋਨ ਕਾਲਾਂ ਦਾ ਜਵਾਬ ਨਹੀਂ ਦੇ ਰਿਹਾ ਹੈ। ਸਾਡੀ ਟੀਮ ਨੇ ਉਨ੍ਹਾਂ ਦਾ ਪਤਾ ਲਗਾਇਆ ਅਤੇ ਉਹ ਇੱਕ ਹੋਟਲ ਦੇ ਕਮਰੇ ਵਿੱਚ ਸਨ। ਜਦੋਂ ਟੀਮ ਕਮਰੇ ਵਿੱਚ ਦਾਖ਼ਲ ਹੋਣ ਵਿੱਚ ਕਾਮਯਾਬ ਹੋਈ ਤਾਂ ਤਿੰਨੇ ਨੌਜਵਾਨ ਬੇਹੋਸ਼ ਪਾਏ ਗਏ।

ਪੁਲਿਸ ਨੇ ਕਿਹਾ ਹੈ ਕਿ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੇਹੋਸ਼ ਹੋਏ ਤਿੰਨ ਨੌਜਵਾਨਾਂ ਦੀ ਜਾਂਚ ਕੀਤੀ। ਇਸ ਤੋਂ ਬਾਅਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।  ਐਸਐਸਪੀ ਸੰਦੀਪ ਮਹਿਤਾ ਨੇ ਕਿਹਾ ਹੈ ਕਿ ਨੌਜਵਾਨਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਰਸਮੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਸ਼ੁਰੂਆਤੀ ਕਾਰਨ ਦਮ ਘੁਟਣਾ ਜਾਪਦਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement