
Delhi Weather Update News: ਪਹਾੜਾਂ 'ਤੇ ਬਰਫ਼ਬਾਰੀ ਜਾਰੀ
Delhi Weather Update News: ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਈ ਹੈ। ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਦਿੱਲੀ, ਯੂਪੀ, ਰਾਜਸਥਾਨ, ਹਰਿਆਣਾ, ਪੰਜਾਬ, ਬਿਹਾਰ, ਝਾਰਖੰਡ ਅਤੇ ਹੋਰ ਕਈ ਸੂਬੇ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।
ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੀਤ ਲਹਿਰ ਚੱਲ ਰਹੀ ਹੈ, ਜਿਸ ਕਾਰਨ ਠੰਢ ਵਧ ਗਈ ਹੈ। ਜਨਵਰੀ ਦੇ ਪਹਿਲੇ ਹਫ਼ਤੇ ਮੌਸਮ ਦਾ ਪੈਟਰਨ ਪਹਿਲਾਂ ਵਾਂਗ ਹੀ ਰਹੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪਹਾੜਾਂ ਵਿੱਚ ਬਰਫ਼ਬਾਰੀ ਇਸ ਹਫ਼ਤੇ ਜਾਰੀ ਰਹਿ ਸਕਦੀ ਹੈ। ਕਸ਼ਮੀਰ ਬੁੱਧਵਾਰ ਤੋਂ ਇਕ ਤੋਂ ਬਾਅਦ ਇਕ ਦੋ ਵਾਰ ਪੱਛਮੀ ਗੜਬੜੀ ਨਾਲ ਪ੍ਰਭਾਵਿਤ ਹੋ ਸਕਦਾ ਹੈ। ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ 1 ਅਤੇ 2 ਜਨਵਰੀ ਤੱਕ ਪ੍ਰਭਾਵਿਤ ਰਹੇਗਾ।
ਅੱਜ ਪਹਾੜੀ ਇਲਾਕਿਆਂ 'ਚ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। 3 ਤੋਂ 6 ਜਨਵਰੀ ਤੱਕ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋ ਸਕਦੀ ਹੈ। ਜਦਕਿ 4 ਤੋਂ 6 ਜਨਵਰੀ ਤੱਕ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ।
ਰਾਸ਼ਟਰੀ ਰਾਜਧਾਨੀ 'ਚ ਨਵੇਂ ਸਾਲ ਦਾ ਪਹਿਲਾ ਦਿਨ ਕਾਫੀ ਠੰਢਾ ਰਿਹਾ। ਇਸ ਤੋਂ ਇਲਾਵਾ ਸਵੇਰੇ ਹਲਕੀ ਧੁੰਦ ਛਾਈ ਰਹੀ। ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਸਵੇਰੇ ਵੀ ਦਿੱਲੀ-ਐਨਸੀਆਰ ਵਿੱਚ ਧੁੰਦ ਛਾਈ ਰਹੇਗੀ। ਪਹਾੜਾਂ 'ਤੇ ਬਰਫਬਾਰੀ ਕਾਰਨ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਠੰਢ ਵਧ ਸਕਦੀ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਪੂਰੇ ਦਿੱਲੀ-ਐਨਸੀਆਰ ਖੇਤਰ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ।