ਸੰਯੁਕਤ ਕਿਸਾਨ ਮੋਰਚਾ ਦਾ ਵਫਦ ਅਰਵਿੰਦ ਕੇਜਰੀਵਾਲ ਨੂੰ ਮਿਲਿਆ
Published : Feb 2, 2021, 10:08 pm IST
Updated : Feb 2, 2021, 10:17 pm IST
SHARE ARTICLE
CM Dehli
CM Dehli

ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦਾ ਇੱਕ ਅੱਜ ਵਫਦ ਦਿੱਲੀ ਜੇਲ ਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਗੁੰਮ ਹੋਏ ਨੌਜਵਾਨਾਂ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ।ਸੰਯੁਕਤ ਕਿਸਾਨ ਮੋਰਚਾ ਵੱਲੋ ਪ੍ਰੇਮ ਸਿੰਘ ਭੰਗੂ,ਰਜਿੰਦਰ ਸਿੰਘ ਦੀਪ ਸਿੰਘ ਵਾਲਾ ,ਕਾਮਰੇਡ ਇੰਦਰਜੀਤ, ਹਰਪਾਲ ਸਿੰਘ ਸੁੰਡਲ ਵਫਦ ਚ ਸ਼ਾਮਿਲ ਸਨ ਜੋ ਮੁੱਖ ਮੰਤਰੀ ਦਿੱਲੀ ਨੂੰ ਮਿਲੇ।

Farmer protest Farmer protest ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗੁੰਮ ਹੋਏ 29 ਨੌਜਵਾਨਾਂ  ਦੀ ਸੂਚੀ ਮੁੱਖ ਮੰਤਰੀ ਨੂੰ ਸੌਪੀ ਤੇ ਜੇਲ ਚ ਬੰਦ ਅੰਦੋਲਨਕਾਰੀਆਂ ਨੂੰ ਜੇਲ ਵਿੱਚ ਸਭ ਮਾਨਵੀ ਸਹੂਲਤਾਂ  ਦੀ ਮੰਗ ਕੀਤੀ।ਕਿਸਾਨ ਆਗੂਆਂ ਨੇ ਮੈਡੀਕਲ ਬੋਰਡ ਬਣਾਉਣ ਦੀ ਮੰਗ ਕਰਦਿਆਂ ਕਿਹਾ ਕੇ ਜਾਂਚ ਹੋਣੀ ਚਾਹੀਦੀ ਤਾਂ ਜੋ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਲੋਕਾਂ ਦਾ ਪਤਾ ਲੱਗ ਸਕੇ।ਮੋਰਚੇ ਦੇ ਆਗੂਆਂ ਨੇ ਸਮੁੱਚੇ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਵੀ ਮੰਗ ਕੀਤੀ ਤਾਂ ਜੋ 26 ਜਨਵਰੀ ਸਾਜਿਸ਼ ਸਭ ਦੇ ਸਾਹਮਣੇ ਆ ਸਕੇ।ਕਿਸਾਨ ਆਗੂਆਂ ਨੇ ਕਿਹਾ ਕੇ ਕਿਸਾਨਾਂ ਦੇ ਟਰੈਕਟਰ ਤੇ ਹੋਰ ਵਹੀਕਲ ਓੁਹਨਾਂ ਨੂੰ ਜਲਦੀ ਵਾਪਿਸ ਮਿਲਣੇ ਚਾਹੀਦੇ ਨੇ।

Farmer protest Farmer protest ਮੁੱਖ ਮੰਤਰੀ ਨਾਲ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ , ਰਾਘਵ ਚੱਡਾ ਤੇ ਡਾਕਟਰ ਬਲਬੀਰ ਸਿੰਘ ਵੀ ਸਨ। ਸ਼੍ਰੀ ਕੇਜਰੀਵਾਲ ਨੇ ਭਰੋਸਾ ਦਿੰਦਿਆਂ ਕਿਹਾ ਕੇ ਜੇਲ ਓੁਹਨਾਂ ਦੀ ਸਰਕਾਰ ਦੇ ਅਧੀਨ ਹੈ ਤੇ ਓੁਹ ਜੇਲ ਚ ਬੰਦ ਅੰਦੋਲਨਕਾਰੀਆਂ ਨੂੰ ਕਿਸੇ ਪਾਸਿਓ ਪਰੇਸ਼ਾਨੀ ਨਹੀ ਆਓੁਣ ਦੇਣਗੇ।ਦਿੱਲੀ ਸਰਕਾਰ ਨੇ ਕਿਸਾਨ ਆਗੂਆਂ ਨੂੰ 115 ਲੋਕਾਂ ਦੀ ਸੂਚੀ ਵੀ ਦਿੱਤੀ ਜੋ ਤਿਹਾੜ ਜੇਲ ਚ ਬੰਦ ਨੇ।ਸ਼੍ਰੀ ਕੇਜਰੀਵਾਲ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕੇ ਜੋ ਮਾਮਲੇ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਚ ਨਹੀ ਹਨ ਓੁਸ ਬਾਰੇ ਓੁਹ ਦੇਸ਼ ਗ੍ਰਹਿ ਮੰਤਰੀ  ਅਮਿਤ ਸ਼ਾਹ ਨੂੰ ਚਿੱਠੀ ਲਿਖਣਗੇ ਤੇ ਇੰਟਰਨੈਟ ਨੂੰ ਵੀ ਫੌਰੀ ਚਾਲੂ  ਕਰਨ ਦੀ ਮੰਗ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਜੇਲ ਚ ਬੰਦ ਤੇ ਗੁੰਮ ਹੋਏ ਨੌਜਵਾਨਾਂ ਦੀ ਮੁਫਤ ਕਾਨੂੰਨੀ ਸਹਾਇਤਾ ਤੇ ਹਰ ਪੱਖੋ ਮਦਦ ਕਰਨ ਦਾ ਪਹਿਲਾਂ ਹੀ ਅੇੈਲਾਨ ਕੀਤਾ ਹੋਇਆ ਹੈ
farmer protest farmer protest

ਜ਼ਿਕਰਯੋਗ ਹੇੇੈ ਕਿ  26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement