
ਇਸ ਤੋਂ ਪਹਿਲਾਂ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੇ 1 ਨਵੰਬਰ 2019 ਨੂੰ ਏਅਰ ਫੋਰਸ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਿਆ ਸੀ।
ਤਿਰੂਵਨੰਤਪੁਰਮ: ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੇ ਭਾਰਤੀ ਹਵਾਈ ਸੈਨਾ ਦੇ ਦੱਖਣੀ ਏਅਰ ਕਮਾਂਡ ਦੇ ਚੀਫ ਦਾ ਅਹੁਦਾ ਸੰਭਾਲਿਆ ਹੈ। ਰਿਪੋਰਟ ਦੇ ਮੁਤਾਬਿਕ ਏਅਰ ਮਾਰਸ਼ਲ ਸਿੰਘ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ ਜਦੋਂ ਉਸਨੇ ਕਮਾਂਡ ਦੇ ਮੁਖੀ ਦਾ ਅਹੁਦਾ ਸੰਭਾਲਿਆ। ਦੱਸ ਦਈਏ ਕਿ ਏਅਰ ਮਾਰਸ਼ਲ ਸਿੰਘ 29 ਦਸੰਬਰ 1982 ਨੂੰ ਹੈਲੀਕਾਪਟਰ ਪਾਇਲਟ ਵਜੋਂ ਭਾਰਤੀ ਹਵਾਈ ਸੈਨਾ ਦੀ ਉਡਾਣ ਸ਼ਾਖਾ ਵਿੱਚ ਸ਼ਾਮਲ ਹੋਏ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਨੇ 1 ਨਵੰਬਰ 2019 ਨੂੰ ਏਅਰ ਫੋਰਸ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਦਾ ਅਹੁਦਾ ਸੰਭਾਲਿਆ ਸੀ।