
‘ਬ੍ਰਿਜ ਬਣਾਓ ਦੀਵਾਰ ਨਹੀਂ’: ਰਾਹੁਲ ਗਾਂਧੀ
ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਹਨ। ਇਸ ਨੂੰ ਲੈ ਕੇ ਕਾਂਗਰਸ ਨੇ ਅੱਜ ਫਇਰ ਮੋਦੀ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਸੋਸ਼ਲ ਮੀਡੀਆ ਉਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵਿਚ ਹੈ।
GOI,
— Rahul Gandhi (@RahulGandhi) February 2, 2021
Build bridges, not walls! pic.twitter.com/C7gXKsUJAi
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੂੰ ਬ੍ਰਿਜ ਬਣਾਉਣਾ ਚਾਹੀਦਾ, ਦੀਵਾਰ ਨਹੀਂ। ਕਾਂਗਰਸ ਨੇਤਾ ਨੇ ਅਪਣੇ ਟਵੀਟ ਵਿਚ ਪੁਲਿਸ ਵੱਲੋਂ ਦਿੱਲੀ ਬਾਰਡਰ ਉਤੇ ਕੀਤੇ ਗਏ ਸਖਤ ਸੁਰੱਖਿਆ ਇੰਤਜਾਮਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, “ਭਾਰਤ ਸਰਕਾਰ, ਪੁਲਾਂ ਦਾ ਨਿਰਮਾਣ ਕਰੇ, ਦੀਵਾਰਾਂ ਦਾ ਨਹੀਂ।”
Delhi Police
ਪੁਲਿਸ ਨੇ ਗਾਜ਼ੀਪੁਰ ਬਾਰਡਰ, ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਉਤੇ ਸਖਤ ਸੁਰੱਖਿਆ ਵਿਵਸਥਾ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਉਤੇ ਤਸ਼ੱਦਦ ਝੱਲ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਉਤੇ ਸਭ ਤੋਂ ਪਹਿਲਾਂ ਸੰਸਦ ਵਿਚ ਚਰਚਾ ਹੋਣੀ ਚਾਹੀਦੀ ਹੈ। ਹਿੰਸਾ ਦਾ ਬਹਾਨਾ ਬਣਾ ਕੇ ਅੰਦੋਲਨ ਤੋੜਨ ਦੇ ਲਈ ਮੇਖਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
concrete wall on Ghazipur border
ਜਿਵੇਂ ਕਿ ਸਾਹਮਣੇ ਕੋਈ ਦੁਸ਼ਮਣ ਬੈਠੇ ਹੋਣ। ਹੰਕਾਰ ਅਤੇ ਜਿੱਦ ਦੀ ਰਾਜਨੀਤੀ ਖਤਮ ਹੋਣੀ ਚਾਹੀਦੀ ਹੈ। ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੰਗਲਵਾਰ ਸਵੇਰੇ ਸੰਸਦ ਵਿਚ ਹੰਗਾਮਾ ਦੇਖਣ ਨੂੰ ਮਿਲਿਆ ਹੈ। ਤੁਰੰਤ ਚਰਚਾ ਕਰਾਉਣ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ।
Kissan
ਹੰਗਾਮੇ ਦੇ ਚਲਦੇ ਸਦਨ ਨੂੰ ਕੁਝ ਦੇਰ ਦੇ ਲਈ ਰੋਕ ਦਿੱਤਾ ਗਿਆ। ਸਪੀਕਰ ਐਮ.ਵੇਂਕੈਯਾ ਨਾਇਡੂ ਨੇ ਵਿਰੋਧੀ ਧਿਰਾਂ ਨੂੰ ਨਾ ਮੰਨਦੇ ਹੋਏ ਕਿਹਾ ਕਿ ਮੈਂਬਰ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਣ ਵਾਲੀ ਚਰਚਾ ਵਿਚ ਅਪਣੀ ਗੱਲ ਰੱਖ ਸਕਦੇ ਹਨ।