ਕੀ ਤੁਸੀਂ ਸੌੜੀ ਸਿਆਸਤ ਤੋਂ ਉਪਰ ਨਹੀਂ ਉਠ ਸਕਦੇ?CM Punjab ਨੇ ਆਪ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ
Published : Feb 2, 2021, 9:56 pm IST
Updated : Feb 2, 2021, 9:56 pm IST
SHARE ARTICLE
CM Punjab
CM Punjab

ਸਰਬ ਪਾਰਟੀ ਮੀਟਿੰਗ ਵਿੱਚੋਂ ਵਾਕ-ਆਊਟ ਕਰਨ 'ਤੇ ਕੇਜਰੀਵਾਲ ਦੀ ਪਾਰਟੀ ਦੀ ਸਖ਼ਤ ਨਿੰਦਾ

ਚੰਡੀਗੜ੍ਹ, :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ਵਿੱਚ ਮਤਾ ਪਾਸ ਕਰਨ ਤੋਂ ਕੁਝ ਮਿੰਟ ਪਹਿਲਾਂ ਸਰਬ ਪਾਰਟੀ ਮੀਟਿੰਗ ਵਿੱਚੋਂ ਵਾਕ-ਆਊਟ ਕਰ ਜਾਣ 'ਤੇ ਆਮ ਆਦਮੀ ਪਾਰਟੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਦੋਗਲਾ ਚਿਹਰਾ ਇਕ ਵਾਰ ਫੇਰ ਬੇਪਰਦ ਹੋ ਗਿਆ ਜੋ ਕਿਸਾਨਾਂ ਦੇ ਮਾਮਲਿਆਂ 'ਤੇ ਆਪਣੇ ਸੌੜੇ ਸਿਆਸੀ ਮੁਫ਼ਾਦ ਪਾਲ ਰਹੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਸੂਬੇ ਦੇ ਅੰਦੋਲਨਕਾਰੀ ਕਿਸਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਪੁਲੀਸ ਦੇ ਮੁਲਾਜ਼ਮ ਤਾਇਨਾਤ ਕਰਨ ਵਾਸਤੇ ਆਪ ਦੀ 'ਬੇਹੂਦਾ ਅਤੇ ਜ਼ਾਹਰਾ ਤੌਰ 'ਤੇ ਗੈਰ-ਕਾਨੂੰਨੀ' ਮੰਗ ਨੂੰ ਮੁੱਖ ਮੰਤਰੀ ਵੱਲੋਂ ਮੰਨਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਆਪ ਮੈਂਬਰ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ।

Farmer protestFarmer protestਮੁੱਖ ਮੰਤਰੀ ਨੇ ਕਿਹਾ,''ਲਗਪਗ ਚਾਰ ਘੰਟੇ ਚੱਲੀ ਮੀਟਿੰਗ ਵਿੱਚ ਸੰਕਟ ਦੀ ਇਸ ਘੜੀ 'ਚ ਬਾਕੀ ਪੰਜਾਬ ਦੇ ਨਾਲ ਕਿਸਾਨਾਂ ਦੇ ਹੱਕ ਵਿੱਚ ਡਟੇ ਹੋਣ ਦਾ ਖੇਖਣ ਕਰਨ ਤੋਂ ਬਾਅਦ ਆਪ ਮੈਂਬਰਾਂ ਨੇ ਉਸ ਮੰਗ ਨੂੰ ਲੈ ਕੇ ਵਾਕ-ਆਊਟ ਕਰ ਦਿੱਤਾ, ਜਿਸ ਨੂੰ ਸੂਬਾ ਸਰਕਾਰ ਨਹੀਂ ਮੰਨ ਸਕਦੀ।'' ਉਨ੍ਹਾਂ ਕਿਹਾ,''ਸਪੱਸ਼ਟ ਤੌਰ 'ਤੇ ਮੀਟਿੰਗ ਦੀ ਸ਼ੂਰਆਤ ਤੋਂ ਹੀ ਆਪ ਮੈਂਬਰਾਂ ਵੱਲੋਂ ਸੂਬਾ ਅਤੇ ਇੱਥੋਂ ਦੇ ਕਿਸਾਨਾਂ ਦਾ ਸਮਰਥਨ ਕਰਨ ਦੀ ਕੋਈ ਨੀਅਤ ਨਹੀਂ ਸੀ, ਜਿਸ ਦਾ ਪਤਾ ਇਸ ਮਤੇ ਉਤੇ ਇਕਮਤ ਹੋਣ ਦੀ ਸਹਿਮਤੀ ਪ੍ਰਗਟਾਉਣ ਤੋਂ ਕੁਝ ਮਿੰਟ ਪਹਿਲਾਂ ਹੀ ਵਾਕ-ਆਊਟ ਕੀਤੇ ਜਾਣ ਤੋਂ ਲਗਦਾ ਹੈ।

Bhagwant MannBhagwant Mannਆਪ ਦੀਆਂ ਇਨ੍ਹਾਂ ਕਾਰਵਾਈਆਂ ਨੂੰ ਗਿਣੀ-ਮਿੱਥੀ ਯੋਜਨਾ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ,''ਇਹ ਕਿਵੇਂ ਸੰਭਵ ਹੋ ਸਕਦਾ ਕਿ ਕੌਮੀ ਧਿਰ ਹੋਣ ਦਾ ਢਕਵੰਜ ਕਰਨ ਵਾਲੀ ਪਾਰਟੀ ਨੂੰ ਇਹ ਨਾ ਪਤਾ ਹੋਵੇ ਕਿ ਕੋਈ ਵੀ ਸੂਬਾ ਪੁਲੀਸ, ਕਿਸੇ ਹੋਰ ਸੂਬੇ ਵਿੱਚ ਸਧਾਰਨ ਢੰਗ ਨਾਲ ਨਹੀਂ ਵੜ ਸਕਦੀ।'' ਉਨ੍ਹਾਂ ਕਿਹਾ,'' ਕਿਸਾਨ-ਪੱਖੀ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਮੰਗ ਨੂੰ ਲੈ ਕੇ ਕਿਸਾਨਾਂ ਨਾਲ ਸਬੰਧਤ ਮਸਲੇ ਉਤੇ ਆਮ ਸਹਿਮਤੀ ਬਣਾਉਣ ਲਈ ਸੱਦੀ ਗਈ ਅਹਿਮ ਮੀਟਿੰਗ ਦਾ ਵਾਕ-ਆਊਟ ਕਿਵੇਂ ਕਰ  ਸਕਦੀ ਹੈ? ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਫਿਕਰ ਸੀ ਤਾਂ ਪੰਜਾਬ ਦੇ ਹਿੱਤਾਂ ਨੂੰ ਪ੍ਰਣਾਈਆਂ ਸਾਰੀਆਂ ਪਾਰਟੀਆਂ ਵੱਲੋਂ ਕੀਤੇ ਗਏ ਸਾਂਝੇ ਉੱਦਮ ਦੀ ਉਨ੍ਹਾਂ ਨੇ ਹਮਾਇਤ ਕਿਉਂ ਨਹੀਂ ਕੀਤੀ।''

photophotoਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਨੂੰ ਨਾ ਤਾਂ ਕਿਸਾਨਾਂ ਅਤੇ ਨਾ ਹੀ ਪੰਜਾਬ ਦਾ ਫਿਕਰ ਹੈ, ਜਿਵੇਂ ਕਿ ਉਨ੍ਹਾਂ ਦੇ ਕਾਰਿਆਂ ਤੋਂ ਸਾਫ ਜ਼ਾਹਿਰ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸੰਜੀਦਾ ਅਤੇ ਸੰਵੇਦਨਸ਼ੀਲ ਮੁੱਦੇ 'ਤੇ ਵੀ ਸੌੜੀ ਸਿਆਸਤ ਤੋਂ ਉੱਪਰ ਨਾ ਉੱਠਦੇ ਹੋਏ ਆਪ ਨੇ ਖੁਦ ਨੂੰ ਇਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਦਾ ਹੱਥਠੋਕਾ ਸਾਬਤ ਕਰ ਦਿੱਤਾ ਹੈ। ਉਨ੍ਹਾਂ ਸਾਫ ਕੀਤਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਦੇ ਹੋਏ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲਾਈ ਹੈ। ਉਨ੍ਹਾਂ ਨੇ ਇਸ ਤੱਥ ਵੱਲ ਧਿਆਨ ਦਿਵਾਇਆ ਕਿ ਭਾਜਪਾ ਅਤੇ ਆਪ ਦੇ ਮੈਂਬਰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਹਿੰਸਾ ਭੜਕਾਉਂਦੇ ਹੋਏ ਕੈਮਰੇ ਵਿੱਚ ਕੈਦ ਹੋ ਗਏ ਸਨ।

Farmer protest Farmer protestਮੁੱਖ ਮੰਤਰੀ ਨੇ ਇਹ ਵੀ ਕਿਹਾ, ''ਆਪ ਵੱਲੋਂ ਵਾਕ-ਆਊੁਟ ਕਰਨਾ ਇਹ ਸਾਬਤ ਕਰਦਾ ਹੈ ਕਿ ਇਹ ਪਾਰਟੀ ਸੱਤਾਧਾਰੀ ਭਾਜਪਾ ਵੱਲੋਂ ਕਿਸਾਨਾਂ, ਜੋ ਕਿ ਕੇਜਰੀਵਾਲ ਦੀ ਪਾਰਟੀ ਦੀ ਹਕੂਮਤ ਵਾਲੀ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਕੁੱਟੇ ਗਏ, ਤੰਗ-ਪ੍ਰੇਸ਼ਾਨ ਕੀਤੇ, ਲਤਾੜੇ ਅਤੇ ਦੇਸ਼ ਦੇ ਦੁਸ਼ਮਣ ਸਮਝੇ ਜਾ ਰਹੇ ਹਨ, ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਦਾ ਹਿੱਸਾ ਹਨ। '' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਆਪ ਨੇ ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਦੋਹਰੇ ਮਾਪਦੰਡ ਅਪਣਾਏ ਹੋਣ। ਉਨ੍ਹਾਂ ਇਹ ਵੀ ਕਿਹਾ, ''ਵਿਧਾਨ ਸਭਾ ਵਿੱਚ ਸੂਬਾਈ ਸੋਧ ਬਿੱਲਾਂ ਦਾ ਸਮਰਥਨ ਕਰਨ ਤੋਂ ਬਾਅਦ ਉਹ ਪਹਿਲਾਂ ਵੀ ਮੁੱਕਰ ਚੁੱਕੇ ਹਨ। '' ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਵੀ ਆਪ ਦੇ ਆਗੂਆਂ ਨੇ ਸਦਨ ਵਿੱਚ ਜੋ ਗੱਲ ਕਹੀ, ਬਾਹਰ ਜਾ ਕੇ ਉਸ ਤੋਂ ਪਲਟ ਗਏ।

AAP to contest elections in 6 states, says Arvind KejriwalAAP  Arvind Kejriwalਮੁੱਖ ਮੰਤਰੀ ਨੇ ਆਪ ਦੀ ਲੀਡਰਸ਼ਿਪ ਨੂੰ ਸਵਾਲ ਕੀਤਾ, ''ਕੀ ਤੁਹਾਨੂੰ ਕੋਈ ਸ਼ਰਮ ਹੈ?'' ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਰਵੱਈਏ ਨੇ ਪੰਜਾਬ ਵਿੱਚ ਹਮੇਸ਼ਾ ਲਈ ਆਪ ਦੀ ਕਿਸਮਤ ਦਾ ਦਰਵਾਜ਼ਾ ਬੰਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ, ''ਜੇਕਰ ਪੰਜਾਬ ਦੇ ਲੋਕ ਤੁਹਾਨੂੰ ਤੁਹਾਡੀਆਂ ਹੀ ਸ਼ਰਮਨਾਕ ਹਰਕਤਾਂ ਵਾਂਗ ਜਵਾਬ ਦੇਣ 'ਤੇ ਆ ਗਏ ਤਾਂ ਤੁਹਾਨੂੰ ਮੂੰਹ ਲੁਕਾਉਣ ਲਈ ਵੀ ਕਿਤੇ ਥਾਂ ਨਹੀਂ ਲੱਭੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement