
CBSE ਦੇ ਪ੍ਰੈਕਟਿਕਲ 1 ਮਾਰਚ ਤੋਂ ਸ਼ੁਰੂ ਹੋਣਗੇ ਜਦੋਂਕਿ ਇਸ ਦੇ ਨਤੀਜਾ 15 ਜੁਲਾਈ ਤੱਕ ਜਾਰੀ ਕੀਤੇ ਜਾ ਸਕਦੇ ਹਨ।
ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12 ਵੀਂ ਜਮਾਤ ਦੀ ਪ੍ਰੀਖਿਆ ਲਈ ਡੇਟਸ਼ੀਟ ਅੱਜ ਜਾਰੀ ਕਰ ਦਿੱਤੀ ਗਈ ਹੈ। ਇਹ ਸੀਬੀਐਸਈ ਬੋਰਡ ਦੀ ਪ੍ਰੀਖਿਆ ਦੀ ਤਰੀਕ ਅੱਜ ਕੇਂਦਰੀ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰਿਆਲ ਨਿਸ਼ਾਂਕ ਵੱਲੋਂ ਜਾਰੀ ਕੀਤੀ ਗਈ ਹੈ। 10ਵੀਂ ਤੇ 12ਵੀਂ ਦੀ ਪ੍ਰੀਖਿਆਵਾਂ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਸ਼ਾਮਿਲ ਹੋਣਾ ਹੈ ਉਹ ਬੋਰਡ ਦੀ ਵੈਬਸਾਈਟ ਤੇ ਜਾ ਕੇ ਪੂਰੀ ਡੇਟਸ਼ੀਟ ਡਾਊਨਲੋਡ ਕਰ ਸਕਦੇ ਹਨ।
CBSE Exam
ਵਿਦਿਆਰਥੀ ਪ੍ਰੀਖਿਆ ਦੀ ਡੇਟਸ਼ੀਟ 2021 ਜਰੀਏ ਹੀ ਜਾਣ ਸਕਣਗੇ ਕਿ ਕਿਹੜੇ ਇਮਤਿਹਾਨ ਕਿਸ ਦਿਨ ਤੇ ਕਿਹੜ ਤਾਰੀਖ਼ ਨੂੰ ਹੋਣਗੇ। ਇੱਕ ਦਿਨ ਪਹਿਲਾਂ ਹੀ ਸੀਬੀਐਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ 4 ਮਈ ਤੋਂ ਹੋਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਮੁਤਾਬਕ ਪ੍ਰੀਖਿਆ 10 ਜੂਨ ਨੂੰ ਖ਼ਤਮ ਹੋਣਗੀਆਂ। ਇਸ ਤਰ੍ਹਾਂ ਸੀਬੀਐਸਈ ਬੋਰਡ ਦੀ ਪ੍ਰੀਖਿਆ 38 ਦਿਨਾਂ ਵਿੱਚ ਖ਼ਤਮ ਹੋ ਜਾਵੇਗੀ। CBSE ਦੇ ਪ੍ਰੈਕਟਿਕਲ 1 ਮਾਰਚ ਤੋਂ ਸ਼ੁਰੂ ਹੋਣਗੇ ਜਦੋਂਕਿ ਇਸ ਦੇ ਨਤੀਜਾ 15 ਜੁਲਾਈ ਤੱਕ ਜਾਰੀ ਕੀਤੇ ਜਾ ਸਕਦੇ ਹਨ।
CBSE
ਇੰਝ ਕਰੋ ਚੈੱਕ
10ਵੀਂ ਤੇ 12 ਵੀਂ ਜਮਾਤ ਦੀ ਪ੍ਰੀਖਿਆ ਲਈ ਡੇਟਸ਼ੀਟ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ cbse.nic.in 'ਤੇ ਜਾਰੀ ਕੀਤੀ ਜਾਵੇਗੀ।