ਹਰਿਆਣਵੀਆਂ ਨੇ ਦੇਸ਼ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੋਦੀ ਸਰਕਾਰ ਨੂੰ ਵੰਗਾਰਿਆ
Published : Feb 2, 2021, 3:49 pm IST
Updated : Feb 2, 2021, 6:35 pm IST
SHARE ARTICLE
Farmer protest
Farmer protest

ਕਿਹਾ ਕਿ ਸਰਕਾਰ ਸਾਡੇ ਦੇਸ਼ ਦੇ ਕਿਸਾਨਾਂ ਦੀ ਏਕਤਾ ਨੂੰ ਖੰਡਤ ਨਹੀਂ ਕਰ ਸਕਦੀ ।

ਨਵੀਂ ਦਿੱਲੀ,( ਸੈਸਵ ਨਾਗਰਾ ): ਦਿੱਲੀ ਬਾਰਡਰ ‘ਤੇ ਪਹੁੰਚੇ ਹਰਿਆਣਾ ਦੇ ਕਿਸਾਨਾਂ ਨੇ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੋਦੀ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਸਰਕਾਰ ਸਾਡੇ ਦੇਸ਼ ਦੇ ਕਿਸਾਨਾਂ ਦੀ ਏਕਤਾ ਨੂੰ ਖੰਡਤ ਨਹੀਂ ਕਰ ਸਕਦੀ ,ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਲਈ ਕਿਸਾਨ ਇਕ ਮੱਤ ਹਨ । ਕਿਸਾਨੀ ਅੰਦੋਲਨ ਚੜਦੀ ਕਲਾ ਵਿਚ ਹੈ ਤੇ ਹਮੇਸ਼ਾ ਚੜਦੀ ਕਲਾ ਵਿਚ ਰਹੇਗਾ ।

photophotoਹਰਿਆਣਵੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਛੱਬੀ ਜਨਵਰੀ ਨੂੰ ਜੋ ਕਾਂਡ ਕੀਤਾ ਗਿਆ, ਉਹ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਹੀ ਸੀ । ਉਨ੍ਹਾਂ ਕਿਹਾ ਕਿ ਸਦਕੇ ਜਾਈਏ ਅਸੀਂ ਰਕੇਸ਼ ਟਿਕੈਤ ਦੇ ਜਿਨ੍ਹਾਂ ਦੀ ਭਾਵੁਕ ਅਪੀਲ ਨੇ ਪੂਰੇ ਦੇਸ਼ ਦੀ ਕਿਸਾਨਾਂ ਨੂੰ ਇੱਕ ਵਾਰ ਫੇਰ ਤੋਂ ਇਕੱਠੇ ਕਰ ਦਿੱਤਾ ਹੈ । ਭਾਜਪਾ ਸਰਕਾਰ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਕਿਸਾਨਾਂ ‘ਤੇ ਭਾਜਪਾ ਵਰਕਰਾਂ ਵੱਲੋਂ ਹਮਲੇ ਕਰਵਾ ਰਹੀ ਹੈ । ਜਿਸ ਦੀ ਅਸੀਂ ਨਿੰਦਾ ਕਰਦੇ ਹਾਂ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਚਾਲਾਂ ਦਾ ਮੁੰਹ ਤੇੋੜਵਾਂ ਜਵਾਬ ਦਿੱਤਾ ਜਾਵੇਗਾ । 

Farmer protest Farmer protestਕਿਸਾਨਾਂ ਨੇ ਕਿਹਾ ਕਿ ਹਰਿਆਣੇ ਦੇ ਸਮੁੱਚੇ ਕਿਸਾਨ ਦੇਸ਼ ਦੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੇ ਤੇ ਜਿੰਨਾ ਮਰਜ਼ੀ ਜਬਰ ਕਰ ਲਵੇ, ਕਿਸਾਨ ਆਪਣੇ ਹੱਕਾਂ ਨੂੰ ਪ੍ਰਾਪਤ ਕਰੇ ਬਿਨਾਂ ਦਿੱਲੀ ਤੋਂ ਵਾਪਸ ਨਹੀਂ ਮੁੜਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਨੂੰ ਹਿੰਸਕ ਬਣਾ ਰਹੀ ਹੈ ਤਾਂ ਜੋ ਦੇਸ਼ ਦੇ ਕਿਸਾਨਾਂ ਨੂੰ ਮਿਲ ਰਹੇ ਸਮਰਥਨ ਨੂੰ ਰੋਕਿਆ ਜਾ ਸਕੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement