
ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ 31 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਸੀ।
ਨਵੀਂ ਦਿੱਲੀ: ਪੱਤਰਕਾਰ ਮਨਦੀਪ ਪੂਨੀਆ ਨੂੰ ਰੋਹਿਨੀ ਦੀ ਅਦਾਲਤ ਨੇ 25 ਹਜ਼ਾਰ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ ।ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲਿਸ ਨੇ 31 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਸੀ। ਪੂਨੀਆ 'ਤੇ ਸਿੰਘੂ ਬਾਰਡਰ 'ਤੇ ਦਿੱਲੀ ਪੁਲਿਸ ਨਾਲ ਦੁਰਵਿਵਹਾਰ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਪਹਿਲਾਂ ਪੂਨੀਆ ਦੇ ਨਾਲ ਹੀ ਇੱਕ ਹੋਰ ਪੱਤਰਕਾਰ ਧਰਮਿੰਦਰ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਪੁਲਿਸ ਨੇ ਉਸਨੂੰ ਰਿਹਾਅ ਕਰ ਦਿੱਤਾ ਸੀ ਜਦਕਿ ਪੂਨੀਆ ਖਿਲਾਫ ਦੋਸ਼ ਆਇਦ ਕੀਤੇ ਗਏ ਸਨ।
Farmer protestਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।
Farmer protestਇਥੇ ਇਹ ਵੀ ਜ਼ਿਕਰਯੋਗ ਹੈ ਕਿ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦੀ ਰਿਹਾਈ ਦੀ ਮੰਗ ਕਰਦਿਆਂ ਸੋਮਵਾਰ ਨੂੰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਵਿੱਚ ਦਾਇਰ ਕੀਤੀ ਗਈ ਜਨਹਿਤ
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਹੁਣ ਤੱਕ ਅੰਦੋਲਨ ਨਾਲ ਜੁੜੇ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ,ਪਰ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਗਿਆ ਹੈ।