
ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੇ ਰਾਜ ਸਭਾ ਵਿਚ ਕਿਸਾਨਾਂ ਦੇ ਮੁੱਦੇ ਉੱਤੇ ਵਿਚਾਰ ਚਰਚਾ ਲਈ ਨੋਟਿਸ ਦਿੱਤਾ
ਨਵੀਂ ਦਿੱਲੀ: ਸੰਸਦ ਦਾ ਬਜਟ ਇਜਲਾਸ ਜਾਰੀ ਹੈ। ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਪੇਸ਼ ਕੀਤਾ। ਖ਼ਬਰਾਂ ਮੁਤਾਬਕ ਅੱਜ ਸਦਨ ਵਿਚ ਕੋਈ ਬਿਲ ਪੇਸ਼ ਨਹੀਂ ਕੀਤਾ ਜਾਵੇਗਾ। ਅੱਜ ਕੇਂਦਰੀ ਬਜਟ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਨੂੰ ਧੰਨਵਾਦ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।
Farmer protest
ਸਦਨ ਵਿਚ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਲਈ ਨੋਟਿਸ ਦਿੱਤਾ ਹੈ। ਇਸ ਦੇ ਚਲਦਿਆਂ ਸਦਨ ਵਿਚ ਭਾਰੀ ਹੰਗਾਮੇ ਦੇ ਅਸਾਰ ਹਨ। ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੇ ਰਾਜ ਸਭਾ ਵਿਚ ਕਿਸਾਨਾਂ ਦੇ ਮੁੱਦੇ ਉੱਤੇ ਵਿਚਾਰ ਚਰਚਾ ਲਈ ਨੋਟਿਸ ਦਿੱਤਾ ਹੈ।
Parliament
ਇਸ ਤੋਂ ਇਲਾਵਾ ਟੀਐਮਸੀ ਸੰਸਦ ਮੈਂਬਰ ਅਰਪਿਤਾ ਘੋਸ਼ ਨੇ ਵੀ ਨੋਟਿਸ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਵਿਰੋਧੀ ਪਾਰਟੀਆਂ ਵੀ ਸਦਨ ਵਿਚ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਚਰਚਾ ਦੀ ਮੰਗ ਕਰ ਰਹੀਆਂ ਹਨ। ਉੱਥੇ ਹੀ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਸੰਸਦ ਵਿਚ ਨਿਯਮ 267 ਦੇ ਤਹਿਤ ਕਾਰੋਬਾਰੀ ਨੋਟਿਸ ਮੁਅੱਤਲ ਕਰ ਦਿੱਤਾ ਹੈ।
Ram Nath Kovind
ਦੱਸ ਦਈਏ ਕਿ ਬਜਟ ਇਜਲਾਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੋਵੇਂ ਸਦਨਾਂ ਨੂੰ ਸੰਬੋਧਨ ਕੀਤਾ ਸੀ ਪਰ ਉਸ ਤੋਂ ਪਹਿਲਾਂ ਹੀ 16 ਪਾਰਟੀਆਂ ਨੇ ਬਿਆਨ ਜਾਰੀ ਕਰਕੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਸੀ। ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ। ਕਈ ਮੁੱਦੇ ‘ਤੇ ਕਈ ਸਿਆਸੀ ਧਿਰਾਂ ਅੰਦੋਲਨ ਨੂੰ ਸਮਰਥਨ ਦੇ ਰਹੀਆਂ ਹਨ। ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸਰਕਾਰ ਕੋਲ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।