
ਟਵੀਟ ਕਰ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਇਸ ਦੌਰਾਨ ਸਿਆਸੀ ਆਗੂ ਕਿਸਾਨਾਂ ਨਾਲ ਮੁਲਾਕਾਤ ਕਰਨ ਬਾਰਡਰ ‘ਤੇ ਪਹੁੰਚ ਰਹੇ ਹਨ। ਅੱਜ ਰਾਜ ਸਭਾ ਵਿਚ ਸੰਸਦ ਮੈਂਬਰ ਅਤੇ ਸਿਵਸ਼ੈਨਾ ਦੇ ਬੁਲਾਰੇ ਸੰਜੇ ਰਾਊਤ ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ਜਾਣਗੇ।
Farmers Protest
ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਦਿੱਤੀ। ਉਹਨਾਂ ਦੱਸਿਆ ਕਿ ਉਹ ਅੱਜ ਦੁਪਹਿਰ 1 ਵਜੇ ਗਾਜ਼ੀਪੁਰ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣਗੇ। ਸ਼ਿਵਸੈਨਾ ਆਗੂ ਨੇ ਲਿਖਿਆ, ‘ਕਿਸਾਨ ਅੰਦੋਲਨ ਜ਼ਿੰਦਾਬਾਦ! ਮੈਂ ਅੱਜ ਦੁਪਹਿਰ 1 ਵਜੇ ਅੰਦੋਲਨਕਾਰੀ ਕਿਸਾਨਾਂ ਨੂੰ ਮਿਲਣ ਗਾਜ਼ੀਪੁਰ ਜਾਵਾਂਗਾ। ਜੈ ਜਵਾਨ ਜੈ ਕਿਸਾਨ’।
Sanjay Raut
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਗਾਜ਼ੀਪੁਰ ਬਾਰਡਰ ਪਹੁੰਚੇ ਸਨ। ਇਸ ਤੋਂ ਇਲਾਵਾ ਹਾਲ ਹੀ ਵਿਚ ਮਹਾਰਾਸ਼ਟਰ ‘ਚ ਕਿਸਾਨੀ ਅੰਦੋਲਨ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਸੰਬੋਧਨ ਕੀਤਾ ਸੀ। ਇਸ ਦੌਰਾਨ ਸ਼ਿਵਸੈਨਾ ਨੇਤਾ ਅਤੇ ਕੈਬਨਿਟ ਮੰਤਰੀ ਆਦਿਤਿਆ ਠਾਕਰੇ ਨੇ ਅਪਣੇ ਨੁਮਾਇੰਦੇ ਇੱਥੇ ਭੇਜੇ ਸੀ।