
ਕੇਂਦਰੀ ਬਜਟ ਨੂੰ ਲੈ ਕੇ ਵਿਰੋਧੀ ਧਿਰਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੀਆਂ ਹਨ।
ਨਵੀਂ ਦਿੱਲੀ: ਕੇਂਦਰੀ ਬਜਟ ਨੂੰ ਲੈ ਕੇ ਵਿਰੋਧੀ ਧਿਰਾਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਦੇ ਚਲਦਿਆਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਇਕ ਪੂੰਜੀਵਾਦੀ ਬਜਟ ਹੈ। ਉਹਨਾਂ ਕਿਹਾ ਕਿ ਇਹ ਬਜਟ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਇਹ ਇਹ ਸਰਮਾਏਦਾਰੀ ਪੱਖੀ ਬਜਟ ਹੈ ਜਿਸ ਵਿਚ ਕਿਸਾਨਾਂ, ਮਨਰੇਗਾ ਮਜ਼ਦੂਰਾਂ, ਅਤੇ ਐਸ.ਸੀ./ਐਸ.ਟੀ. ਅਤੇ ਓ.ਬੀ.ਸੀ. ਭਾਈਚਾਰਿਆਂ ਨੂੰ ਦੇਣ ਲਈ ਕੁਝ ਨਹੀਂ ਹੈ। ਇਹ ਬਜਟ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤਾ ਗਿਆ ਹੈ|
ਇਸ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ 2022 ਸਬੰਧੀ ਟਵੀਟ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਬਜਟ ਵਿਚ ਕਿਸੇ ਵੀ ਵਰਗ ਲਈ ਕੁਝ ਨਹੀਂ ਹੈ। ਰਾਹੁਲ ਗਾਂਧੀ ਨੇ ਬਜਟ 2022 ਨੂੰ ਮੋਦੀ ਸਰਕਾਰ ਦਾ 'ਜ਼ੀਰੋ ਸਮ ਬਜਟ' ਦੱਸਿਆ ਹੈ। ਉਹਨਾਂ ਲਿਖਿਆ ਟਵੀਟ ਕੀਤਾ, 'ਮੋਦੀ ਸਰਕਾਰ ਦਾ ਜ਼ੀਰੋ ਬਜਟ! ਤਨਖਾਹ ਵਰਗ, ਮੱਧ ਵਰਗ, ਗਰੀਬ ਅਤੇ ਪਛੜੇ, ਨੌਜਵਾਨਾਂ, ਕਿਸਾਨਾਂ ਅਤੇ MSME ਲਈ ਕੁਝ ਨਹੀਂ ਹੈ’।