
ਸੈਕਟਰ 16 ਦੇ ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ
ਚੰਡੀਗੜ੍ਹ : ਹਰਿਆਣਾ ਦੇ ਸਿਵਲ ਸਕੱਤਰੇਤ 'ਚ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਨੌਜਵਾਨ 9ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਨੌਜਵਾਨ ਨੂੰ ਨਾਜ਼ੁਕ ਹਾਲਤ ਵਿਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਦੌਰਾਨ ਇਲਾਜ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਇਹ ਵੀ ਪੜ੍ਹੋ: ਧੀ ਨੂੰ ਸਕੂਲ ਛੱਡਣ ਜਾ ਰਹੀ ਮਾਂ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਦੋਹਾਂ ਦੀ ਮੌਤ
ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਚੰਡੀਗੜ੍ਹ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਮ੍ਰਿਤਕ ਦੀ ਪਛਾਣ ਮਨਦੀਪ ਕੁਮਾਰ (40) ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਦੀਪ ਕੁਮਾਰ ਪਹਿਲਾਂ ਪੰਚਕੁਲਾ ਵਿਚ ਡਿਊਟੀ ਨਿਭਾਅ ਰਿਹਾ ਸੀ ਅਤੇ ਹੁਣ ਉਸ ਦੀ ਤਰੱਕੀ ਹੋਈ ਸੀ। ਹੁਣ ਉਹ ਖੇਤੀਬਾੜੀ ਅਤੇ ਕਿਸਾਨ ਵੈਲਫੇਅਰ ਵਿਭਾਗ ਵਿਚ ਲੇਖਾ ਅਧਿਕਾਰੀ ਵਜੋਂ ਡਿਊਟੀ ਨਿਭਾਅ ਰਿਹਾ ਸੀ।
ਇਹ ਵੀ ਪੜ੍ਹੋ: ਪੱਲੇਦਾਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਨੂੰ ਮਿਲੀ ਨੌਕਰੀ, ਪੰਜਾਬ ਸਰਕਾਰ ਨੇ ਪਰਮਜੀਤ ਕੁਮਾਰ ਨੂੰ ਨਿਯੁਕਤ ਕੀਤਾ ਕੋਚ
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਨੇ ਖੁਦ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ ਜਾਂ ਨਹੀਂ। ਨਾਲ ਹੀ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਨੂੰ ਕਿਸੇ ਨੇ ਧੱਕਾ ਦਿੱਤਾ ਜਾਂ ਨਹੀਂ।