
ਸਿੱਦੀਕ ਕੱਪਨ ਅੱਜ ਜੇਲ੍ਹ ਤੋਂ ਬਾਹਰ ਆ ਗਿਆ ਹੈ
ਲਖਨਊ - ਲਖਨਊ ਦੀ ਸੈਸ਼ਨ ਕੋਰਟ ਨੇ ਬੁੱਧਵਾਰ ਨੂੰ ਕੇਰਲ ਦੇ ਪੱਤਰਕਾਰ ਸਿੱਦੀਕੀ ਕੱਪਨ ਨੂੰ ਜ਼ਮਾਨਤ ਦੇ ਦਿੱਤੀ ਹੈ। ਰੀਲੀਜ਼ ਆਰਡਰਾਂ 'ਤੇ ਬੁੱਧਵਾਰ ਨੂੰ ਹਸਤਾਖ਼ਰ ਕੀਤੇ ਗਏ ਸਨ। ਸਿੱਦੀਕ ਕੱਪਨ ਅੱਜ ਜੇਲ੍ਹ ਤੋਂ ਬਾਹਰ ਆ ਗਿਆ ਹੈ। 24 ਦਸੰਬਰ, 2022 ਨੂੰ ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਕੱਪਨ ਨੂੰ ਉੱਤਰ ਪ੍ਰਦੇਸ਼ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਸਾਲ ਬਾਅਦ ਜ਼ਮਾਨਤ ਦਿੱਤੀ ਸੀ।
Sidheeq Kappan
ਪੱਤਰਕਾਰ ਸਿੱਦੀਕੀ ਕੱਪਨ ਨੂੰ 5 ਅਕਤੂਬਰ, 2020 ਨੂੰ ਹਾਥਰਸ ਵਿਚ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਦੇ ਦੋਸ਼ ਵਿਚ ਤਿੰਨ ਹੋਰਾਂ ਦੇ ਨਾਲ ਹਾਥਰਸ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿੱਥੇ ਉਹ ਦਲਿਤ ਲੜਕੀ ਨਾਲ ਕਥਿਤ ਸਮੂਹਿਕ ਬਲਾਤਕਾਰ ਅਤੇ ਕਤਲ ਦੀ ਘਟਨਾ ਨੂੰ ਕਵਰ ਕਰਨ ਜਾ ਰਿਹਾ ਸੀ। ਉਸ ਨੂੰ ਸ਼ੁਰੂ ਵਿਚ ਸ਼ਾਂਤੀ ਭੰਗ ਕਰਨ ਦੇ ਸ਼ੱਕ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ, ਬਾਅਦ ਵਿਚ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਹ ਅਤੇ ਉਸ ਦੇ ਨਾਲ ਗੱਡੀ ਵਿਚ ਸਵਾਰ ਲੋਕ ਹਾਥਰਸ ਗੈਂਗਰੇਪ-ਕਤਲ ਦੇ ਮੱਦੇਨਜ਼ਰ ਫਿਰਕੂ ਦੰਗੇ ਭੜਕਾਉਣ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।