Arvind Kejriwal: ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਮਾਮਲਾ: ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
Published : Feb 2, 2024, 9:07 pm IST
Updated : Feb 2, 2024, 9:07 pm IST
SHARE ARTICLE
Delhi Crime Branch Team At Arvind Kejriwal's Home To Serve Notice
Delhi Crime Branch Team At Arvind Kejriwal's Home To Serve Notice

ਦਸਿਆ ਜਾ ਰਿਹਾ ਹੈ ਕਿ ਆਤਿਸ਼ੀ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਆਪੋ-ਆਪਣੇ ਘਰਾਂ 'ਤੇ ਮੌਜੂਦ ਨਾ ਹੋਣ ਕਾਰਨ ਦੋਵਾਂ ਨੂੰ ਨੋਟਿਸ ਨਹੀਂ ਦਿਤਾ ਜਾ ਸਕਿਆ।

Arvind Kejriwal: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਆਮ ਆਦਮੀ ਪਾਰਟੀ ਦੇ ਕੁੱਝ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਨ ਦੀ ਕੋਸ਼ਿਸ਼ ਦੇ ਉਸ ਦੇ ਦਾਅਵੇ ਦੀ ਜਾਂਚ ਦੇ ਸਬੰਧ ਵਿਚ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ। ਅਧਿਕਾਰਤ ਸੂਤਰਾਂ ਨੇ ਸ਼ੁਕਰਵਾਰ ਰਾਤ ਨੂੰ ਇਹ ਜਾਣਕਾਰੀ ਦਿਤੀ।

ਉਨ੍ਹਾਂ ਕਿਹਾ ਕਿ ਜਾਂਚ ਸਬੰਧੀ ਨੋਟਿਸ ਦੇਣ ਲਈ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਦੀ ਟੀਮ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚ ਗਈ ਹੈ। ਕੇਜਰੀਵਾਲ ਨੇ ਕੁੱਝ ਦਿਨ ਪਹਿਲਾਂ ਦੋਸ਼ ਲਾਇਆ ਸੀ ਕਿ 'ਆਪ' ਦੇ ਸੱਤ ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਚੋਂ ਹਰੇਕ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ।

ਦਸਿਆ ਜਾ ਰਿਹਾ ਹੈ ਕਿ ਆਤਿਸ਼ੀ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਆਪੋ-ਆਪਣੇ ਘਰਾਂ 'ਤੇ ਮੌਜੂਦ ਨਾ ਹੋਣ ਕਾਰਨ ਦੋਵਾਂ ਨੂੰ ਨੋਟਿਸ ਨਹੀਂ ਦਿਤਾ ਜਾ ਸਕਿਆ।
ਉਨ੍ਹਾਂ ਇਹ ਵੀ ਦੋਸ਼ ਲਾਇਆ ਸੀ ਕਿ ਕਥਿਤ ਸ਼ਰਾਬ ਘੁਟਾਲੇ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਜਵਾਬੀ ਹਮਲਾ ਕਰਦੇ ਹੋਏ ਕਿਹਾ, "ਇਸ ਤੋਂ ਪਤਾ ਲੱਗਦਾ ਹੈ ਕਿ ਕੇਜਰੀਵਾਲ ਸਿਆਸੀ ਤੌਰ 'ਤੇ ਕਿੰਨੇ ਨਿਰਾਸ਼ ਹੋ ਗਏ ਹਨ। ਉਨ੍ਹਾਂ ਦਾ ਇਹ ਬੇਬੁਨਿਆਦ ਦੋਸ਼ ਉਨ੍ਹਾਂ ਦੀ ਸਿਆਸੀ ਹੋਂਦ ਬਚਾਉਣ ਦੀ ਕੋਸ਼ਿਸ਼ ਹੈ”। ਉਨ੍ਹਾਂ ਕਿਹਾ ਸੀ, ''ਇਹ ਦੋਸ਼ ਕਿ ਭਾਜਪਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤੋੜਨਾ ਚਾਹੁੰਦੀ ਹੈ, ਜਿਸ ਦੇ 70 ਮੈਂਬਰੀ ਦਿੱਲੀ ਵਿਧਾਨ ਸਭਾ 'ਚ 62 ਮੈਂਬਰ ਹਨ, ਉਨ੍ਹਾਂ ਦੇ ਮਾਨਸਿਕ ਦਿਵਾਲੀਏਪਨ ਨੂੰ ਦਰਸਾਉਂਦੇ ਹਨ।

(For more Punjabi news apart from Delhi Crime Branch Team At Arvind Kejriwal's Home To Serve Notice, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement