Vikramjit Singh Sahney: ਵਿਕਰਮਜੀਤ ਸਾਹਨੀ ਨੇ ਚੁੱਕਿਆ ਬੰਗਲਾਦੇਸ਼ ਵਲੋਂ ਕਿੰਨੂ ਦੀ ਦਰਾਮਦ 'ਤੇ ਲਗਾਈ ਗਈ ਭਾਰੀ ਕਸਟਮ ਡਿਊਟੀ ਦਾ ਮੁੱਦਾ
Published : Feb 2, 2024, 4:33 pm IST
Updated : Feb 2, 2024, 4:33 pm IST
SHARE ARTICLE
Vikramjit Singh Sahney
Vikramjit Singh Sahney

ਸਾਹਨੀ ਨੇ ਕਿਹਾ ਕਿ ਕਸਟਮ ਡਿਊਟੀ ਵਿਚ ਭਾਰੀ ਵਾਧੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਰਾਮਦ ਵਿਚ ਭਾਰੀ ਕਮੀ ਆਈ ਹੈ

Vikramjit Singh Sahney: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ 'ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ।

ਸਾਹਨੀ ਨੇ ਕਿਹਾ ਕਿ ਕਸਟਮ ਡਿਊਟੀ ਵਿਚ ਭਾਰੀ ਵਾਧੇ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਬਰਾਮਦ ਵਿਚ ਭਾਰੀ ਕਮੀ ਆਈ ਹੈ, ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਵਿਚ ਹਨ। ਬੰਗਲਾਦੇਸ਼ ਵਲੋਂ ਕਿੰਨੂ ਦੀ ਦਰਾਮਦ ਲਈ ਨਵੀਂ ਦਰ 33 ਰੁਪਏ ਪ੍ਰਤੀ ਕਿਲੋ ਤੋਂ ਵਧਾ ਕੇ 98 ਰੁਪਏ ਪ੍ਰਤੀ ਕਿਲੋ ਕਰ ਦਿਤੀ ਗਈ ਹੈ, ਇਸ ਵੱਡੇ ਵਾਧੇ ਨੇ ਪੰਜਾਬ ਦੇ ਕਿੰਨੂ ਕਿਸਾਨਾਂ ਅਤੇ ਬਰਾਮਦਕਾਰਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖਤਰਾ ਪੈਦਾ ਕਰ ਦਿਤਾ ਹੈ।

ਪੀਯੂਸ਼ ਗੋਇਲ ਨੇਸਾਹਨੀ ਨਾਲ ਸੰਪਰਕ ਕਰਕੇ ਦਸਿਆ ਹੈ ਕਿ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਚੱਲ ਰਹੀਆਂ ਦੁਵੱਲੀਆਂ ਮੀਟਿੰਗਾਂ ਦੌਰਾਨ ਹੋਣ ਵਾਲੀ ਚਰਚਾ ਵਿਚ ਵਿਆਪਕ ਆਰਥਿਕ ਭਾਈਵਾਲੀ ਬਾਰੇ ਇਕ ਸਮਝੌਤਾ ਹੋਣ ਦੀ ਸੰਭਾਵਨਾ ਹੈ, ਜਿਸ ਵਿਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।

ਇਸ ਤੋਂ ਇਲਾਵਾ, ਬਜਟ ਬਾਰੇ ਬੋਲਦਿਆਂ, ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਬਜਟ ਵਿਚ ਕਿਸਾਨ ਸੰਮਾਨ ਨਿਧੀ ਲਈ 60,000 ਕਰੋੜ ਰੁਪਏ ਦੀ ਰਕਮ ਰੱਖੇ ਜਾਣ ਦੀ ਸ਼ਲਾਘਾ ਕੀਤੀ, ਜਿਸ ਤਹਿਤ ਹਰੇਕ ਕਿਸਾਨ ਨੂੰ 6,000 ਰੁਪਏ ਦੀ ਮਹੱਤਵਪੂਰਨ ਸਾਲਾਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਹਾਲਾਂਕਿ, ਇਕ ਵਿਆਪਕ ਬਜਟ ਵਿਚ ਵੱਖ-ਵੱਖ ਫਸਲਾਂ ਲਈ ਐਮ.ਐਸ.ਪੀ., ਐਫ.ਪੀ.ਓ. ਨੂੰ ਉਤਸ਼ਾਹਿਤ ਕਰਨ ਅਤੇ ਸਾਡੇ ਵਾਤਾਵਰਣ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ  ਦੇ ਪ੍ਰਬੰਧਨ ਵਾਸਤੇ ਰਕਮਾਂ ਰੱਖੇ ਜਾਣ ਵੱਲ ਧਿਆਨ ਦਿਤਾ ਜਾਣਾ ਚਾਹੀਦਾ ਹੈ।

(For more Punjabi news apart from Vikramjit Singh Sahney in Rajya Sabha, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement