
Gangster Joginder Jeong News :ਭਗੌੜਾ ਗੈਂਗਸਟਰ ਫਿਲੀਪੀਨਜ਼ ਤੋਂ ਭਾਰਤ ਕੀਤਾ ਗਿਆ ਡਿਪੋਰਟ, ਸੰਦੀਪ ਅੰਬੀਆਂ ਤੇ ਮਿੱਡੂਖੇੜਾ ਕਤਲਕਾਂਡ ’ਚ ਸੀ ਸ਼ਾਮਲ
Gangster Joginder Jeong News in Punjabi : - ਭਾਰਤ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਜੋਗਿੰਦਰ ਜੀਓਂਗ ਨੂੰ ਫਿਲੀਪੀਨਜ਼ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ 'ਚ ਇਹ ਗ੍ਰਿਫ਼ਤਾਰੀ ਕੀਤੀ ਹੈ। ਜੋਗਿੰਦਰ ਜਿਓਂਗ ਕਈ ਸਾਲਾਂ ਤੋਂ ਫਿਲੀਪੀਨਜ਼ ਵਿੱਚ ਰਹਿ ਰਿਹਾ ਸੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਰਿਹਾ ਸੀ।
ਭਾਰਤ ਵਿੱਚ ਅਧਿਕਾਰੀਆਂ ਨੇ ਉਸਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ, ਜਿਸ ਨਾਲ ਉਸਨੂੰ ਬਕੋਲੋਡ ਸ਼ਹਿਰ ’ਚ ਗ੍ਰਿਫਤਾਰ ਕੀਤਾ ਗਿਆ ਸੀ, ਜਿੱਥੇ ਉਸਨੂੰ ਪਿਛਲੇ ਸਾਲ ਜੁਲਾਈ ਵਿੱਚ ਬਿਊਰੋ ਆਫ ਇਮੀਗ੍ਰੇਸ਼ਨ ਦੁਆਰਾ ਹਿਰਾਸਤ ਵਿੱਚ ਲਿਆ ਗਿਆ ਸੀ।
(For more news apart from Gangster Joginder Jeong arrested from Delhi airport News in Punjabi, stay tuned to Rozana Spokesman)