
Gujarat Accident News: ਨਾਸਿਕ-ਸੂਰਤ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ
Gujarat Accident News: ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਨਾਸਿਕ-ਸੂਰਤ ਹਾਈਵੇਅ 'ਤੇ ਸਾਪੁਤਾਰਾ ਘਾਟ ਨੇੜੇ 50 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 200 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 700 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਜ਼ਖ਼ਮੀ ਹੋਏ ਹਨ।
ਲਗਜ਼ਰੀ ਪ੍ਰਾਈਵੇਟ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਹਾਦਸਾ ਅੱਜ ਸਵੇਰੇ ਕਰੀਬ 4:15 ਵਜੇ ਵਾਪਰਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ। ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਰਿਪੋਰਟ ਮੁਤਾਬਕ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਖੋਹਣ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਹਾਦਸੇ 'ਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਨ੍ਹਾਂ ਪੁਲਿਸ ਸੁਪਰਡੈਂਟ ਐਸਜੀ ਪਾਟਿਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।