
2019 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ...
ਨਵੀਂ ਦਿੱਲੀ : 2019 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਦਿੱਲੀ ਦੀਆਂ ਸੱਤ ਵਿਚੋਂ ਛੇ ਸੀਟਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿਤਾ। ਮਿਲੀ ਜਾਣਕਾਰੀ ਮੁਤਾਬਕ ਆਤਿਸ਼ੀ ਮਾਰਲੇਨਾ ਨੂੰ ਪੁਰਬੀ ਦਿੱਲੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਦੋਂ ਕਿ ਗੁਗਨ ਸਿੰਘ ਉਤਰ ਪੱਛਮੀ ਦਿੱਲੀ ਤੋਂ ਚੋਣ ਲੜਨਗੇ।
Gopal Rai
ਉਥੇ ‘ਆਪ’ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਰਾਘਵ ਚੱਢਾ ਦੱਖਣੀ ਦਿੱਲੀ ਤੋਂ ਚੋਣ ਲੜਨਗੇ, ਜਦੋਂ ਕਿ ਪੰਕਜ ਗੁਪਤਾ ਚਾਂਦਨੀ ਚੌਕ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਦੱਸਿਆ ਕਿ ਦਲੀਪ ਪਾਂਡੇ ਉੱਤਰੀ–ਪੁਰਬੀ ਦਿੱਲੀ ਅਤੇ ਬ੍ਰਜੇਸ਼ ਗੋਇਲ ਨਵੀਂ ਦਿੱਲੀ ਸੀਟਾਂ ਤੋਂ ਚੋਣ ਲੜਨਗੇ। ਹਾਲਾਂਕਿ ਪਾਰਟੀ ਨੇ ਅਜੇ ਇਹ ਤੈਅ ਨਹੀਂ ਕੀਤਾ ਕਿ ਪੱਛਮੀ ਦਿੱਲੀ ਸੀਟ ਤੋਂ ਕੌਣ ਚੋਣ ਲੜੇਗਾ।