10 ਸਾਲ ਦੀ ਬੱਚੀ ਨਾਲ ਵਾਰ-ਵਾਰ ਜਬਰ-ਜਨਾਹ, ਹੋਈ ਗਰਭਵਤੀ
Published : Mar 2, 2019, 8:40 pm IST
Updated : Mar 2, 2019, 8:40 pm IST
SHARE ARTICLE
Rape Case
Rape Case

ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਇਕ ਪਿੰਡ ਵਿਚ 10 ਸਾਲ ਦੀ ਬੱਚੀ ਨਾਲ 12 ਸਾਲ ਦੇ ਲੜਕੇ ਵੱਲੋਂ ਕਥਿਤ ਤੌਰ 'ਤੇ ਵਾਰ-ਵਾਰ ਜਬਰ...

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਇਕ ਪਿੰਡ ਵਿਚ 10 ਸਾਲ ਦੀ ਬੱਚੀ ਨਾਲ 12 ਸਾਲ ਦੇ ਲੜਕੇ ਵੱਲੋਂ ਕਥਿਤ ਤੌਰ 'ਤੇ ਵਾਰ-ਵਾਰ ਜਬਰ-ਜਨਾਹ ਕੀਤਾ ਗਿਆ ਜਿਸ ਕਾਰਨ ਉਹ ਗਰਭਵਤੀ ਹੋ ਗਈ। ਪੁਲਿਸ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦੀ ਸ਼ਿਕਾਇਤ 'ਤੇ 12 ਸਾਲ ਦੇ ਲੜਕੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਦੋਵੇਂ ਨਾਬਾਲਗ ਗੁਆਂਢੀ ਹਨ ਅਤੇ ਸ਼ਿਕਾਇਤ ਮੁਤਾਬਕ ਲੜਕਾ ਪਿਛਲੇ ਚਾਰ ਮਹੀਨੇ ਤੋਂ ਬੱਚੀ ਨਾਲੀ ਜਬਰ-ਜਨਾਹ ਕਰ ਰਿਹਾ ਸੀ।

ਮੋਖੜਾ ਪੁਲਿਸ ਥਾਣੇ ਦੇ ਇਕ ਅਫ਼ਸਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬੱਚੀ ਨੇ ਪੇਟ ਦਰਦ ਦੀ ਸ਼ਿਕਾਇਤ ਕੀਤੀ ਜਿਸ ਮਗਰੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ। ਡਾਕਟਰ ਨੇ ਮੁਆਇਨਾ ਕੀਤਾ ਤਾਂ ਬੱਚੀ ਗਰਭਵਤੀ ਨਿਕਲੀ ਜਿਸ ਮਗਰੋਂ ਮਾਪਿਆਂ ਵੱਲੋਂ ਸਖ਼ਤੀ ਨਾਲ ਪੁੱਛ-ਪੜਤਾਲ ਕਰਨ 'ਤੇ ਬੱਚੀ ਨੇ ਸਾਰੀ ਕਹਾਣੀ ਬਿਆਨ ਕਰ ਦਿਤੀ। ਪੁਲਿਸ ਨੇ ਕਿਹਾ ਕਿ ਲੜਕੇ ਵਿਰੁੱਧ ਆਈ.ਪੀ.ਸੀ. ਦੀ ਧਾਰਾ 376 ਅਤੇ ਪੌਕਸੋ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਲੜਕੇ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement