
ਅੰਕਿਤ ਸ਼ਰਮਾ ਦੀ ਲਾਸ਼ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ...
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਹਫਤੇ ਦਿੱਲੀ ਵਿਚ ਮਾਰੇ ਗਏ ਖੁਫੀਆ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਪੁਰਾਣੀ ਰਕਮ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਈ.ਬੀ. ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰ ਰਹੇ ਹਾਂ।
Ankit Sharma
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦਿੱਲੀ ਸਰਕਾਰ ਵਲੋਂ ਨੌਕਰੀ ਵੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਚਾਂਦਬਾਗ ਇਲਾਕੇ ’ਚ ਫੈਲੀ ਹਿੰਸਾ ’ਚ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਮਾਰੇ ਗਏ ਸਨ। ਉਨ੍ਹਾਂ ਦੀ ਪੋਸਟਮਾਰਟਮ ਰਿਪੋਰਟ ’ਚ ਸਰੀਰ ’ਤੇ ਚਾਕੂ ਦੇ ਕਈ ਨਿਸ਼ਾਨ ਮਿਲੇ ਸਨ। ਅੰਕਿਤ ਸ਼ਰਮਾ ਦੇ ਪੇਟ ਅਤੇ ਛਾਤੀ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ।
Ankit Sharma
ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਦੱਸਣਯੋਗ ਹੈ ਕਿ ਅੰਕਿਤ ਸ਼ਰਮਾ ਦੇ ਕਤਲ ਦਾ ਦੋਸ਼ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ’ਤੇ ਲੱਗਾ ਹੈ। ਵੀਰਵਾਰ ਨੂੰ ਉਨ੍ਹਾਂ ਵਿਰੁੱਧ ਕਤਲ, ਆਗਜਨੀ ਅਤੇ ਹਿੰਸਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਗਿਆ। ਦਿੱਲੀ ਪੁਲਸ ਨੇ ਤਾਹਿਰ ਹੁਸੈਨ ਦੇ ਚਾਂਦਬਾਗ ਸਥਿਤ ਘਰ ਅਤੇ ਖਜ਼ੂਰੀ ਖਾਸ ਸਥਿਤ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ।
Delhi Violence
ਅੰਕਿਤ ਸ਼ਰਮਾ ਦੀ ਲਾਸ਼ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ ਤੋਂ ਬਰਾਮਦ ਕੀਤੀ ਗਈ ਸੀ। ਦਸ ਦਈਏ ਕਿ ਉੱਤਰ-ਪੂਰਬੀ ਦਿੱਲੀ 'ਚ ਹੋਈ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 45 ਹੋ ਗਈ ਹੈ। ਹਾਲੇ ਵੀ ਹਾਲਾਤ ਪੂਰੀ ਤਰ੍ਹਾਂ ਆਮ ਨਹੀਂ ਹੋ ਸਕੇ ਹਨ। ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਹਾਲੇ ਤਕ ਮਿਲ ਰਹੀਆਂ ਲਾਸ਼ਾਂ ਨੇ ਲੋਕਾਂ 'ਚ ਸਹਿਮ ਤੇ ਡਰ ਪੈਦਾ ਕੀਤਾ ਹੋਇਆ ਹੈ। ਐਤਵਾਰ ਨੂੰ ਗੋਕੁਲਪੁਰੀ ਇਲਾਕੇ 'ਚੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ।
Kejriwal
ਇਸ ਤਰ੍ਹਾਂ ਹੁਣ ਇਸ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 45 ਹੋ ਗਈ ਹੈ। ਐਤਵਾਰ ਸਵੇਰੇ 11 ਵਜੇ ਇੱਕ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਦੁਪਹਿਰ ਤਕ ਪੁਲਿਸ ਅਧਿਕਾਰੀਆਂ ਨੇ ਕੁੱਲ ਤਿੰਨ ਲਾਸ਼ਾਂ ਮਿਲਣ ਦੀ ਪੁਸ਼ਟੀ ਕੀਤੀ। ਦੱਸਿਆ ਗਿਆ ਕਿ ਇੱਕ ਲਾਸ਼ ਗੋਕੁਲਪੁਰੀ ਦੇ ਨਾਲੇ ਅਤੇ ਦੋ ਭਾਗੀਰਥੀ ਨਾਲੇ 'ਚੋਂ ਮਿਲੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।