
ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਦੋ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਦੋ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਕ ਮਾਮਲਾ ਰਾਜਧਾਨੀ ਨਹੀਂ ਦਿੱਲੀ ਤੋਂ ਸਾਹਮਣੇ ਆਇਆ ਹੈ ਜਦੋ ਦੂਜਾ ਮਾਮਲਾ ਤੇਲੰਗਾਨਾ ਵਿਚ ਮਿਲਿਆ ਹੈ। ਫਿਲਹਾਲ ਦੋਵੇਂ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।
Photo
ਸਿਹਤ ਵਿਭਾਗ ਦਾ ਕਹਿਣਾ ਹੈ ਕਿ ਦੋਵਾਂ ਦੀ ਹਾਲਤ ਸਥਿਰ ਹੈ। ਚੀਨ ਵਿਚ ਕੋਰੋਨਾ (COVID-19) ਦਾ ਕਹਿਰ ਜਾਰੀ ਹੈ। ਕੋਰੋਨਾ ਨਾਲ ਚੀਨ ਵਿਚ ਹੁਣ ਤੱਕ 2800 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ 79 ਹਜ਼ਾਰ ਤੋਂ ਜ਼ਿਆਦਾ ਲੋਕ ਹਾਲੇ ਵੀ ਇਸ ਦੇ ਕਹਿਰ ਨਾਲ ਪ੍ਰਭਾਵਿਤ ਹਨ। ਚੀਨ ਦੇ ਵੂਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਦੁਨੀਆ ਦੇ ਕਈ ਦੇਸ਼ਾਂ ਵਿਚ ਅਪਣੀ ਦਹਿਸ਼ਤ ਫੈਲਾਅ ਚੁੱਕਿਆ ਹੈ।
Photo
ਹੁਣ ਭਾਰਤ ਵਿਚ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦਾ ਇਕ ਮਾਮਲਾ ਨਵੀਂ ਦਿੱਲੀ ਵਿਚ ਜਦਕਿ ਦੂਜਾ ਤੇਲੰਗਾਨਾ ਤੋਂ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿਚ ਜਿਸ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ, ਉਹ ਹਾਲ ਹੀ ਵਿਚ ਇਟਲੀ ਦਾ ਦੌਰਾ ਕਰਕੇ ਆਇਆ ਸੀ, ਜਦਕਿ ਤੇਲੰਗਾਨਾ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਵਿਅਕਤੀ ਦੁਬਈ ਦੀ ਯਾਤਰਾ ਕਰਕੇ ਆਇਆ ਸੀ।
Photo
ਦੁਨੀਆ ਦੇ ਕਈ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀਆਂ ਮੌਤਾਂ ਹੋਣ ਲੱਗੀਆਂ ਹਨ। ਚੀਨ ਦੇ ਬਾਹਰ ਇਰਾਨ ਅਤੇ ਇਟਲੀ ਵਿਚ ਕੋਰੋਨਾ ਦਾ ਪ੍ਰਭਾਵ ਤੇਜ਼ੀ ਨਾਲ ਵਧ ਰਿਹਾ ਹੈ। ਇਹਨਾਂ ਦੋਵੇਂ ਦੇਸ਼ਾਂ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।