ਦੇਸ਼ 'ਚ 4 ਲੱਖ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼
Published : Mar 2, 2021, 10:05 am IST
Updated : Mar 2, 2021, 10:05 am IST
SHARE ARTICLE
corona
corona

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ, ਕੱਲ੍ਹ ਤੱਕ ਦੇਸ਼ ਵਿਚ ਕੋਰੋਨਾ ਵਿਸ਼ਾਣੂ ਦੇ ਕੁਲ 21,68,58,774 ਨਮੂਨੇ ਦੇ ਟੈਸਟ ਲਏ ਗਏ ਸਨ

ਨਵੀਂ ਦਿੱਲੀ -  ਕੋਰੋਨਾ ਵੈਕਸੀਨ ਦਾ ਦੂਜਾ ਪੜਾਅ ਆਮ ਲੋਕਾਂ ਲਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੋਰੋਨਾ ਦਾ ਟੀਕਾ ਲਗਵਾਇਆ। ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਤੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਕੋਰੋਨਾ ਦਾ ਟੀਕਾ ਲਗਵਾਉਣਗੇ। ਮਿਲੀ ਜਾਣਕਾਰੀ ਦੇ ਮੁਤਾਬਿਕ ਬੀਤੇ ਦਿਨੀ ਦੇਸ਼ ਦੇ 4 ਲੱਖ 27 ਹਜ਼ਾਰ 72 ਲੋਕਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਦੇਸ਼ ਵਿਚ ਕੁਲ 1,48,54,136 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਹੈ।

coronacorona

ਇਸ ਦੌਰਾਨ ਮੋਦੀ ਨੇ ਵੈਕਸੀਨ ਲਗਾਵਾਉਂਦੇ ਸਮੇਂ ਮੁਸਕੁਰਾਉਂਦੀ ਹੋਈ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਇਸ ਜ਼ਰੀਏ ਉਨ੍ਹਾਂ ਨੇ ਵੈਕਸੀਨ ਨੂੰ ਲੈ ਕੇ ਆਮ ਲੋਕਾਂ ਦੇ ਮਨ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਬੀਤੇ ਦਿਨੀ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਪਲੇਅ ਸਟੋਰ ਤੇ ਉਪਲੱਭਧ ਕੋਵਿਨ ਐੱਪ ਸਿਰਫ ਪ੍ਰਸ਼ਾਸਕਾਂ ਦੇ ਇਸਤੇਮਾਲ ਲਈ ਹੈ ਅਤੇ ਕੋਵਿਦ -19 ਦਾ ਟੀਕਾ ਲਗਵਾਉਣ ਲਈ ਕੋਵਿਦ ਪੋਰਟਲ ਤੇ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ। 

Dr. HarshvardhanDr. Harshvardhan

ਇਸ ਵਿਚਾਲੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਨੁਸਾਰ, ਕੱਲ੍ਹ ਤੱਕ ਦੇਸ਼ ਵਿਚ ਕੋਰੋਨਾ ਵਿਸ਼ਾਣੂ ਦੇ ਕੁਲ 21,68,58,774 ਨਮੂਨੇ ਦੇ ਟੈਸਟ ਲਏ ਗਏ ਸਨ, ਜਿਨ੍ਹਾਂ ਵਿੱਚੋਂ ਕੱਲ੍ਹ  7,59,283 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।

ICMRICMR

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੁੱਲ ਪੌਜ਼ਟਿਵ ਕੇਸਾਂ ਦੀ ਗਿਣਤੀ 12,286 ਸੀ, ਨਵੇਂ ਕੇਸ 1,11,24,527 ਆਏ। 91 ਨਵੀਆਂ ਮੌਤਾਂ ਤੋਂ ਬਾਅਦ, ਮੌਤਾਂ ਦੀ ਕੁੱਲ ਗਿਣਤੀ 1,57,248 ਹੋ ਗਈ ਹੈ। 

corona casecorona case

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement