
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿਚ ਦਿੱਲੀ ਕੈਬਨਿਟ...
ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿਚ ਦਿੱਲੀ ਕੈਬਨਿਟ ਦੀ ਬੈਠਕ ਵਿਚ ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ ਸ਼ੁਰੂ ਹੋਵੇਗਾ। ਇਹ ਬਜਟ ਸੈਸ਼ਨ 16 ਮਾਰਚ ਤੱਕ ਚੱਲੇਗਾ।
Delhi govt
ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਦਿੱਲੀ ਦੇ ਆਮ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਜਿਵੇਂ ਪਿਛਲੇ ਪੰਜ ਸਾਲਾਂ ਵਿਚ ਆਮ ਜਨਤਾ ਨੂੰ ਰਾਹਤ ਪਹੁੰਚਾਉਣ ਵਾਲਾ ਬਜਟ ਪੇਸ਼ ਕੀਤਾ ਗਿਆ ਸੀ, ਉਸੇ ਤਰ੍ਹਾਂ ਇਸ ਵਾਰ ਵੀ ਆਮ ਲੋਕਾਂ ਦਾ ਹੀ ਬਜਟ ਹੋਵੇਗਾ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।