ਮੋਰਚੇ ਵਲੋਂ 6 ਮਾਰਚ ਨੂੰ ਦਿੱਲੀ ਦੁਆਲੇ ਕੇ.ਐਮ.ਪੀ. ਐਕਸਪ੍ਰੈਸਵੇ ਦੀਆ ਸੜਕਾਂ ਜਾਮ ਕਰਨ ਦਾ ਐਲਾਨ
Published : Mar 2, 2021, 8:59 pm IST
Updated : Mar 2, 2021, 8:59 pm IST
SHARE ARTICLE
Kisan Morcha
Kisan Morcha

ਕਿਹਾ, ਮੋਰਚੇ ਵੱਲੋਂ ਚੋਣ ਸੂਬਿਆਂ ਵਿਚ ਭੇਜੀ ਜਾਵੇਗੀ ਟੀਮ

ਨਵੀਂ ਦਿੱਲੀ : ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਰਾਜਨੀਤਕ ਸਰਗਰਮੀਆਂ ਤੇਜ ਹੋ ਗਈਆਂ ਹਨ। ਸਾਰੀਆਂ ਪਾਰਟੀਆਂ ਦੀ ਕੋਸ਼ਿਸ਼ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਸੀਟ ਜਿੱਤ ਕੇ ਸੂਬੇ ’ਚ ਬਹੁਮਤ ਦੀ ਸਰਕਾਰ ਬਣਾਈ ਜਾਵੇ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਸਾਡੇ ਮੋਰਚੇ ਵਲੋਂ ਚੋਣ ਸੂਬਿਆਂ ਵਿਚ ਟੀਮ ਭੇਜੀ ਜਾਵੇਗੀ। ਇਹ ਐਲਾਨ ਕਰਦਿਆਂ ਪੈ੍ਰੱਸ ਕਾਨਫ਼ਰੰਸ ਵਿਚ ਕਿਸਾਨ ਮੋਰਚੇ ਦੇ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਟੀਮ ਦੇ ਮੈਂਬਰ ਕਿਸੇ ਪਾਰਟੀ ਨੂੰ ਅਪਣਾ ਸਮਰਥਨ ਨਹੀਂ ਦੇਣਗੇ ਪਰ ਲੋਕਾਂ ਦੇ ਵਿਚ ਜਾ ਕੇ ਇਹ ਸਮਝਾਉਣਗੇ ਕਿ ਉਨ੍ਹਾਂ ਉਮੀਦਵਾਰਾਂ ਨੂੰ ਵੋਟ ਪਾਓ ਜੋ ਭਾਜਪਾ ਨੂੰ ਹਰਾ ਸਕਦਾ ਹੈ।

Kisan morcha Kisan morcha

ਉਨ੍ਹਾਂ ਅਗਲੇ ਐਕਸ਼ਨ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨ 6 ਮਾਰਚ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਕੇ.ਐੱਮ.ਪੀ. ਐਕਸਪ੍ਰੈਸ ਵੇਅ ’ਤੇ ਵੱਖ-ਵੱਖ ਥਾਵਾਂ ’ਤੇ ਸੜਕ ਬੰਦ ਕਰਨਗੇ।

Sanyukt Kisan MorchaSanyukt Kisan Morcha

ਕਿਸਾਨ ਮੋਰਚੇ ਵਲੋਂ 8 ਮਾਰਚ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ।  ਮੋਰਚੇ ਵਲੋਂ 12 ਮਾਰਚ ਨੂੰ ਕੋਲਕਾਤਾ ਵਿਚ ਕਿਸਾਨਾਂ ਵਲੋਂ ਇਕ ਰੈਲੀ ਨੂੰ ਸੰਬੋਧਿਤ ਕੀਤਾ ਜਾਵੇਗਾ ਅਤੇ ਇਸਦੇ ਬਾਅਦ ਕਿਸਾਨ ਆਗੂ ਸਾਰੇ ਵਿਧਾਨਸਭਾ ਖੇਤਰ ’ਚ ਭਾਜਪਾ ਵਿਰੁਧ ਕਿਸਾਨਾਂ ਦੀ ਚਿੱਠੀ ਲੈ ਕੇ ਜਾਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ।

All India joint Kisan MorchaAll India joint Kisan Morcha

ਬਲਬੀਰ ਰਾਜੇਵਾਲ ਨੇ ਕਿਹਾ, ਕਿਸਾਨ ਮੋਰਚਾ ਵਲੋਂ ਚੋਣ ਸੂਬਿਆਂ ’ਚ ਟੀਮ ਭੇਜੀ ਜਾਵੇਗੀ। ਟੀਮ ਦੇ ਮੈਂਬਰ ਉੱਥੇ ਪਹੁੰਚ ਕੇ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਣਗੇ ਪਰ ਲੋਕਾਂ ਨੂੰ ਇਹ ਸਮਝਾਉਣਗੇ ਕਿ ਤੁਸੀਂ ਉਸੇ ਉਮੀਦਵਾਰ ਨੂੰ ਵੋਟ ਦਿਉ ਜੋ ਭਾਜਪਾ ਨੂੰ ਹਰਾ ਸਕੇ। ਟੀਮ ਦੇ ਮੈਂਬਰ ਲੋਕਾਂ ਨੂੰ ਇਹ ਸਮਝਾਉਣਗੇ ਕਿ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦਾ ਕੀ ਰਵਈਆ ਹੈ।

yogendra yadavyogendra yadav

ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ 10 ਟ੍ਰੇਡ ਸੰਗਠਨਾਂ ਨਾਲ ਸਾਡੀ ਬੈਠਕ ਹੋਈ ਹੈ। ਸਰਕਾਰ ਜਨਤਕ ਖੇਤਰਾਂ ਦਾ ਜੋ ਨਿਜੀਕਰਨ ਕਰ ਰਹੀ ਹੈ ਉਸਦੇ ਵਿਰੋਧ ਵਿਚ 15 ਮਾਰਚ ਨੂੰ ਪੂਰੇ ਦੇਸ਼ ਦੇ ਮਜਦੂਰ ਅਤੇ ਕਰਮਚਾਰੀ ਸੜਕ ’ਤੇ ਉਤਰਣਗੇ ਅਤੇ ਰੇਲਵੇ ਸਟੇਸ਼ਨਾਂ ਦੇ ਬਾਹਰ ਜਾ ਕੇ ਧਰਨਾ ਪ੍ਰਦਰਸ਼ਨ ਕਰਣਗੇ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement