
-5 ਮਾਰਚ ਤੋਂ ਐਮਐਸਪੀ ਦਿਲਾਓ ਅਭਿਆਨ ਮੁਹਿੰਮ ਦੀ ਸ਼ੁਰੂਆਤ ਹੋਵੇਗੀ ।
ਨਵੀਂ ਦਿੱਲੀ:ਸਵਰਾਜ ਇੰਡੀਆ ਦੇ ਸੰਸਥਾਪਕ ਯੋਗੇਂਦਰ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ 8 ਮਾਰਚ ਨੂੰ ਮਨਾਇਆ ਜਾਵੇਗਾ। ਇਸ ਸਮੇਂ ਦੌਰਾਨ ਔਰਤ ਪ੍ਰਦਰਸ਼ਨਕਾਰੀ ਸਾਰੇ ਪ੍ਰਦਰਸ਼ਨਾਂ ਦੇ ਸਾਹਮਣੇ ਆ ਕੇ ਪ੍ਰਦਰਸ਼ਨ ਕਰਨਗੀਆਂ । 5 ਮਾਰਚ ਤੋਂ ਐਮਐਸਪੀ ਦਿਲਾਓ ਅਭਿਆਨ ਮੁਹਿੰਮ ਦੀ ਸ਼ੁਰੂਆਤ ਹੋਵੇਗੀ । ਇਹ ਮੁਹਿੰਮ ਕਰਨਾਟਕ ਤੋਂ ਸ਼ੁਰੂ ਹੋਵੇਗੀ । ਇਹ ਮੁਹਿੰਮ ਪ੍ਰਧਾਨ ਮੰਤਰੀ ਮੋਦੀ ਨੂੰ ਫਸਲਾਂ ਦੇ ਐਮਐਸਪੀ ਕਰਨ ਲਈ ਮਜਬੂਰ ਕਰਨ ਲਈ ਕੀਤੀ ਜਾਏਗੀ।
farmer protestਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਅਸੀਂ ਆਪਣੀ ਟੀਮ ਉਨ੍ਹਾਂ ਰਾਜਾਂ ਵਿੱਚ ਭੇਜਾਂਗੇ ਜਿਥੇ ਚੋਣਾਂ ਹੋਣੀਆਂ ਹਨ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਹਾਲ ਹੀ ਵਿੱਚ 5 ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ । ਇਸ ਵਿਚ ਪੱਛਮ,ਬੰਗਾਲ,ਕੇਰਲ,ਅਸਾਮ,ਪੁਡੂਚੇਰੀ ਅਤੇ ਤਾਮਿਲਨਾਡੂ ਸ਼ਾਮਲ ਹਨ । ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਰਾਜਾਂ ਵਿੱਚ ਉਹ ਕਿਸੇ ਵਿਸ਼ੇਸ਼ ਪਾਰਟੀ ਦਾ ਸਮਰਥਨ ਨਹੀਂ ਕਰਨਗੇ,ਪਰ ਜਿਹੜਾ ਵੀ ਭਾਜਪਾ ਨੂੰ ਹਰਾਏਗਾ, ਉਨ੍ਹਾਂ ਨੂੰ ਜਿੱਤ ਦੀ ਅਪੀਲ ਕਰੇਗਾ । ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰਾਜ ਦੇ ਲੋਕਾਂ ਨੂੰ ਦੱਸਾਂਗੇ ਕਿ ਮੋਦੀ ਸਰਕਾਰ ਕਿਸਾਨੀ ਪ੍ਰਤੀ ਕੀ ਰੁਖ ਰੱਖਦੀ ਹੈ ।
PM MODIਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ । ਅਜਿਹੀ ਸਥਿਤੀ ਵਿੱਚ ਸਰਕਾਰ ਅਤੇ ਕਿਸਾਨਾਂ ਵੱਲੋਂ ਹੁਣ ਤੱਕ ਕਈ ਵਾਰ ਗੱਲਬਾਤ ਕੀਤੀ ਜਾ ਚੁੱਕੀ ਹੈ,ਪਰ ਕਿਸਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਮਿਲਿਆ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ 'ਤੇ ਅੜੇ ਹੋਏ ਹਨ,ਜਦਕਿ ਸਰਕਾਰ ਇਸ ਵਿਚ ਸੋਧ ਕਰਨ ਲਈ ਤਿਆਰ ਹੈ ।