
ਹਾਵੇਰੀ ਜ਼ਿਲ੍ਹੇ ਦੇ ਚਾਲਗੇਰੀ ਦਾ ਰਹਿਣ ਵਾਲਾ ਨਵੀਨ ਯੂਕਰੇਨ ਦੇ ਖਾਰਕੀਵ ਵਿਚ ਇਕ ਮੈਡੀਕਲ ਕਾਲਜ ਵਿਚ ਐਮਬੀਬੀਐਸ ਕੋਰਸ ਦਾ ਚੌਥੇ ਸਾਲ ਦਾ ਵਿਦਿਆਰਥੀ ਸੀ।
ਹਾਵੇਰੀ: ਜੰਗ ਪ੍ਰਭਾਵਿਤ ਯੂਕਰੇਨ ਵਿਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਦੇ ਪਿਤਾ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਮਹਿੰਗੀ ਡਾਕਟਰੀ ਸਿੱਖਿਆ ਅਤੇ ‘ਜਾਤੀਵਾਦ’ ਕੁਝ ਅਜਿਹੇ ਕਾਰਕ ਹਨ ਜਿਨ੍ਹਾਂ ਨੇ ਭਾਰਤੀ ਵਿਦਿਆਰਥੀਆਂ ਨੂੰ ਡਾਕਟਰ ਬਣਨ ਦੇ ਸੁਪਨੇ ਸਾਕਾਰ ਕਰਨ ਲਈ ਯੂਕਰੇਨ ਵਰਗੇ ਦੇਸ਼ਾਂ ਵਿਚ ਜਾਣ ਲਈ ਪ੍ਰੇਰਿਆ ਹੈ। ਸ਼ੇਖਰੱਪਾ ਗਿਆਨਗੌੜਾ ਨੇ ਕਿਹਾ ਕਿ ਪ੍ਰਾਈਵੇਟ ਕਾਲਜਾਂ ਵਿਚ ਵੀ ਮੈਡੀਕਲ ਸੀਟ ਪ੍ਰਾਪਤ ਕਰਨ ਲਈ ਕਰੋੜਾਂ ਰੁਪਏ ਖਰਚ ਕਰਨੇ ਪੈਂਦੇ ਹਨ ਅਤੇ ਇਸ ਲਈ ਡਾਕਟਰੀ ਪੇਸ਼ਾ ਬਹੁਤ ਮੁਸ਼ਕਲ ਵਿਕਲਪ ਹੈ।
Indian student dies in shelling in Ukraine's Kharkiv
ਹਾਵੇਰੀ ਜ਼ਿਲ੍ਹੇ ਦੇ ਚਾਲਗੇਰੀ ਦਾ ਰਹਿਣ ਵਾਲਾ ਨਵੀਨ ਯੂਕਰੇਨ ਦੇ ਖਾਰਕੀਵ ਵਿਚ ਇਕ ਮੈਡੀਕਲ ਕਾਲਜ ਵਿਚ ਐਮਬੀਬੀਐਸ ਕੋਰਸ ਦਾ ਚੌਥੇ ਸਾਲ ਦਾ ਵਿਦਿਆਰਥੀ ਸੀ। ਉਹ ਖਾਣ-ਪੀਣ ਦੀਆਂ ਚੀਜ਼ਾਂ ਲਈ ਬੰਕਰ ਤੋਂ ਬਾਹਰ ਨਿਕਲਿਆ ਹੀ ਸੀ ਕਿ ਹਮਲੇ ਦੀ ਚਪੇਟ 'ਚ ਆ ਗਿਆ, ਜਿਸ 'ਚ ਉਸ ਦੀ ਮੌਤ ਹੋ ਗਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਨ ਦੇ ਪਿਤਾ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ। ਗਿਆਨਗੌੜਾ ਨੇ ਕਿਹਾ ਕਿ ਪੀਐਮ ਮੋਦੀ ਨੇ ਉਹਨਾਂ ਨੂੰ ਦੋ-ਤਿੰਨ ਦਿਨਾਂ ਦੇ ਅੰਦਰ ਉਹਨਾਂ ਦੇ ਪੁੱਤਰ ਦੀ ਲਾਸ਼ ਘਰ ਲਿਆਉਣ ਦਾ ਭਰੋਸਾ ਦਿੱਤਾ ਹੈ। ਉਹਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਦੇ ਪੁੱਤਰ ਨੇ 10ਵੀਂ ਜਮਾਤ ਵਿਚ 96 ਫੀਸਦੀ ਅਤੇ 12ਵੀਂ ਜਮਾਤ ਵਿਚ 97 ਫੀਸਦੀ ਅੰਕ ਪ੍ਰਾਪਤ ਕੀਤੇ ਸਨ ਅਤੇ 10ਵੀਂ ਜਮਾਤ ਵਿਚ ਡਾਕਟਰ ਬਣਨ ਦਾ ਸੁਪਨਾ ਦੇਖਿਆ।
ਉਹਨਾਂ ਕਿਹਾ ਕਿ ਉਹ ਹੋਣਹਾਰ ਵਿਦਿਆਰਥੀ ਹੋਣ ਦੇ ਬਾਵਜੂਦ ਸੀਟ ਪ੍ਰਾਪਤ ਨਹੀਂ ਕਰ ਸਕਿਆ। ਇੱਥੇ ਮੈਡੀਕਲ ਸੀਟ ਲੈਣ ਲਈ ਇਕ ਕਰੋੜ ਤੋਂ ਦੋ ਕਰੋੜ ਰੁਪਏ ਦੀ ਰਿਸ਼ਵਤ ਦੇਣੀ ਪੈਂਦੀ ਹੈ। ਗਿਆਨਗੌੜਾ ਨੇ ਕਿਹਾ ਕਿ ਉਹ ਦੇਸ਼ ਦੀ ਰਾਜਨੀਤਕ ਪ੍ਰਣਾਲੀ, ਸਿੱਖਿਆ ਪ੍ਰਣਾਲੀ ਅਤੇ ਜਾਤੀਵਾਦ ਤੋਂ ਦੁਖੀ ਹਨ ਕਿਉਂਕਿ ਸਭ ਕੁਝ ਨਿੱਜੀ ਅਦਾਰਿਆਂ ਦੇ ਕੰਟਰੋਲ ਹੇਠ ਹੈ। ਉਹਨਾਂ ਕਿਹਾ ਕਿ ਜਦੋਂ ਕੁਝ ਲੱਖ ਰੁਪਏ ਵਿਚ ਸਿੱਖਿਆ ਮਿਲਦੀ ਹੈ ਤਾਂ ਕਰੋੜਾਂ ਰੁਪਏ ਕਿਉਂ ਖਰਚ ਕੀਤੇ ਜਾਣ। ਉਹਨਾਂ ਕਿਹਾ ਕਿ ਭਾਰਤ ਦੇ ਮੁਕਾਬਲੇ ਯੂਕਰੇਨ ਵਿਚ ਸਿੱਖਿਆ ਬਹੁਤ ਵਧੀਆ ਅਤੇ ਸਸਤੀ ਹੈ।