ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ SC ਨੇ ਫ਼ੈਸਲਾ ਰੱਖਿਆ ਸੁਰੱਖਿਅਤ  
Published : Mar 2, 2023, 2:15 pm IST
Updated : Mar 2, 2023, 2:15 pm IST
SHARE ARTICLE
Balwant Singh Rajoana
Balwant Singh Rajoana

ਰਹਿਮ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਦੀ ਕੀਤੀ ਸੀ ਮੰਗ

ਨਵੀਂ ਦਿੱਲੀ - ਅੱਜ ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਰੱਖਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿਚ ਵੀ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਹਾਲਤ ਦਾ ਹਵਾਲਾ ਦਿੱਤਾ ਗਿਆ ਸੀ। 
ਦੱਸਣਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਬੰਬ ਧਮਾਕੇ ਵਿਚ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਜੁਲਾਈ 2007 ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ਜਿਸ ਤੋਂ ਬਾਅਦ ਹਾਈ ਕੋਰਟ ਨੇ ਸਾਲ 2010 ਵਿਚ ਸਜ਼ਾ ਦਾ ਫ਼ੈਸਲਾ ਬਰਕਰਾਰ ਰੱਖਿਆ ਸੀ। ਹਾਲੇ ਤੱਕ ਤਕਰੀਬਨ 27 ਸਾਲਾਂ ਤੋਂ ਰਾਜੋਆਣਾ ਜੇਲ੍ਹ ਵਿਚ ਬੰਦ ਹਨ ਅਤੇ ਉਸ ਸਮੇਂ ਤੋਂ ਹੁਣ ਤੱਕ ਉਨ੍ਹਾਂ ਦੇ ਰਹਿਮ ਦੀ ਪਟੀਸ਼ਨ ਪੈਂਡਿੰਗ ਹੈ। ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ ਫਾਂਸੀ ਦੀ ਸਜ਼ਾ ਦੇ ਕੇਸ ਵਿਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ ਜਦਕਿ ਅਸੀਂ 2023 ਵਿਚ ਆਏ ਹਾਂ ਜਿਸ ਮੁਤਾਬਕ ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ।

Balwant Singh RajoanaBalwant Singh Rajoana

ਰਾਜੋਆਣਾ ਦੇ ਵਕੀਲ ਦਾ ਕਹਿਣਾ ਹੈ ਕਿ ਰਾਜੋਆਣਾ ਦੀ ਉਮਰ 56 ਸਾਲ ਹੋ ਗਈ ਹੈ ਪਰ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਸ ਸਮੇਂ ਜਵਾਨ ਸੀ। ਅਸੀਂ ਰਹਿਮ ਦੀ ਅਪੀਲ 'ਤੇ ਉਹਨਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਅਦਾਲਤ ਨੂੰ ਇਸ ਮਾਮਲੇ 'ਤੇ ਹੁਣ ਆਪਣਾ ਫ਼ੈਸਲਾ ਜਲਦ ਸੁਣਾਉਣਾ ਚਾਹੀਦਾ ਹੈ। ਅੱਜ ਦੀ ਸੁਣਵਾਈ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਵੀ ਪੋਸਟ ਸ਼ੇਅਰ ਕੀਤੀ ਹੈ

ਜਿਸ ਵਿਚ ਉਹਨਾਂ ਨੇ ਲਿਖਿਆ ਹੈ ਕਿ ''ਅੱਜ ਸੁਪਰੀਮ ਕੋਰਟ ਵਿਚ ਵੀਰ ਜੀ ਬਲਵੰਤ ਸਿੰਘ ਰਾਜੋਆਣਾ ਦੇੀ ਫਾਂਸੀ ਦੀ ਸਜ਼ਾ ਨਾਲ ਸਬੰਧਿਤ ਕੇਸ ਦੀ ਸੁਣਵਾਈ ਸੀ। ਜਿੱਥੇ ਕੇਂਦਰ ਸਰਕਾਰ ਦੇ ਵਕੀਲਾਂ ਅਤੇ ਵੀਰਜੀ ਰਾਜੋਆਣਾ ਵੱਲੋਂ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਵੱਲੋਂ ਕੀਤੀ ਬਹਿਸ ਪੂਰੀ ਹੋ ਗਈ। ਸੁਪਰੀਮ ਕੋਰਟ  ਵੱਲੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਗੁਰੂ ਸਾਹਿਬ ਮਿਹਰ ਕਰਨ ਵੀਰ ਜੀ ਜਲਦ ਘਰੇ ਆਉਣ।'' 
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement