SC-ST ਅਦਾਲਤ ਨੇ ਸੁਣਾਇਆ ਫੈਸਲਾ
ਹਾਥਰਸ: ਯੂਪੀ ਦੇ ਹਾਥਰਸ ਕਾਂਡ 'ਚ ਲੰਬੀ ਸੁਣਵਾਈ ਤੋਂ ਬਾਅਦ SC-ST ਕੋਰਟ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਇਸ ਮਾਮਲੇ 'ਚੋਂ ਬਲਾਤਕਾਰ ਦੇ ਦੋਸ਼ ਹਟਾ ਦਿੱਤੇ ਗਏ ਹਨ। ਅਦਾਲਤ ਨੇ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਲਵ-ਕੁਸ਼, ਰਾਮੂ ਅਤੇ ਰਵੀ ਨੂੰ ਬਰੀ ਕਰ ਦਿੱਤਾ ਹੈ। ਜਦਕਿ ਮੁੱਖ ਦੋਸ਼ੀ ਸੰਦੀਪ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਇਸ ਮਾਮਲੇ 'ਚ ਦੋਸ਼ੀ ਸੰਦੀਪ ਸਿੰਘ ਕੌਣ ਹੈ?
ਇਹ ਵੀ ਪੜ੍ਹੋ: 142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ
ਸੰਦੀਪ ਸਿੰਘ ਦੇ ਪੂਰੇ ਕਾਰਨਾਮੇ ਤੋਂ ਜਾਣੂ ਕਰਵਾਉਣ ਤੋਂ ਪਹਿਲਾਂ ਆਓ ਜਾਣਦੇ ਹਾਂ ਅਦਾਲਤ ਦੇ ਫੈਸਲੇ ਬਾਰੇ। ਪੀੜਤਾ ਦਲਿਤ ਹੋਣ ਕਾਰਨ ਇਹ ਕੇਸ ਐਸਸੀ-ਐਸਟੀ ਅਦਾਲਤ ਵਿੱਚ ਚੱਲ ਰਿਹਾ ਸੀ। ਸਾਜ਼ਿਸ਼ ਰਚਣ, ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ ਸਨ। ਵੀਰਵਾਰ ਨੂੰ ਇਸ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਮੁੱਖ ਦੋਸ਼ੀ ਸੰਦੀਪ ਸਿੰਘ ਨੂੰ ਧਾਰਾ 3/110 ਅਤੇ 304 ਦਾ ਦੋਸ਼ੀ ਠਹਿਰਾਇਆ। ਜਦਕਿ ਤਿੰਨ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਸੰਦੀਪ ਨੂੰ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ 'ਚੋਂ ਬਲਾਤਕਾਰ ਦੇ ਦੋਸ਼ ਵੀ ਹਟਾ ਦਿੱਤੇ ਹਨ।
ਇਹ ਵੀ ਪੜ੍ਹੋ: 'ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਫਰਵਰੀ ਮਹੀਨੇ ਦੌਰਾਨ 40 ਫੀਸਦੀ ਵਾਧਾ'
ਅਦਾਲਤ ਨੇ ਆਪਣੇ 167 ਪੰਨਿਆਂ ਦੇ ਫੈਸਲੇ ਵਿੱਚ ਸੰਦੀਪ ਨੂੰ ਆਈਪੀਸੀ ਦੀ ਧਾਰਾ 304 (1) ਅਤੇ ਐਸਸੀ-ਐਸਟੀ ਐਕਟ ਦੇ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ 'ਚ ਪੀੜਤ ਧਿਰ ਯਾਨੀ ਮ੍ਰਿਤਕ ਦੇ ਪਰਿਵਾਰਕ ਮੈਂਬਰ 3 ਦੋਸ਼ੀਆਂ ਨੂੰ ਬਰੀ ਕੀਤੇ ਜਾਣ ਅਤੇ ਗੈਂਗਰੇਪ ਦੇ ਦੋਸ਼ਾਂ ਨੂੰ ਹਟਾਏ ਜਾਣ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਹੁਣ ਪੀੜਤ ਧਿਰ ਇਸ ਫੈਸਲੇ ਖਿਲਾਫ ਹਾਈਕੋਰਟ ਵੀ ਜਾ ਸਕਦੀ ਹੈ।
ਦੱਸ ਦੇਈਏ ਕਿ ਹਾਥਰਸ ਵਿੱਚ 14 ਸਤੰਬਰ 2020 ਨੂੰ ਇੱਕ ਦਲਿਤ ਲੜਕੀ ਨਾਲ ਕੁਝ ਨੌਜਵਾਨਾਂ ਵੱਲੋਂ ਗੈਂਗਰੇਪ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬੱਚੀ ਨੂੰ ਖਰਾਬ ਹਾਲਤ 'ਚ ਦਿੱਲੀ ਦੇ ਸਫਦਰਗੰਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਪਰ ਇਸ ਘਟਨਾ ਦੇ ਕਰੀਬ 15 ਦਿਨ ਬਾਅਦ ਯਾਨੀ 29 ਸਤੰਬਰ ਨੂੰ ਪੀੜਤ ਲੜਕੀ ਦੀ ਮੌਤ ਹੋ ਗਈ। ਜਿਸ 'ਚ ਵੀਰਵਾਰ ਨੂੰ SC-ST ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਲਵ-ਕੁਸ਼, ਰਾਮੂ ਅਤੇ ਰਵੀ ਨਾਮ ਦੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।