Lok Sabha Elections: ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਦੋ-ਚਾਰ ਦਿਨਾਂ ਵਿਚ ਉਮੀਦਵਾਰਾਂ ਦਾ ਐਲਾਨ ਕਰੇਗੀ AAP
Published : Mar 2, 2024, 7:19 pm IST
Updated : Mar 2, 2024, 7:19 pm IST
SHARE ARTICLE
AAP to announce candidates for Lok sabha seats in Punjab in 2-4 days, says Kejriwal
AAP to announce candidates for Lok sabha seats in Punjab in 2-4 days, says Kejriwal

ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ।

Lok Sabha Elections: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਾਰਟੀ ਅਗਲੇ ਦੋ-ਚਾਰ ਦਿਨਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਸੱਦਾ ਦਿਤਾ।

ਪੰਜਾਬ ਵਿਚ ਕੁੱਲ 165 ‘ਆਮ ਆਦਮੀ ਕਲੀਨਿਕਾਂ’ ਦਾ ਆਨਲਾਈਨ ਉਦਘਾਟਨ ਕਰਨ ਤੋਂ ਬਾਅਦ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਅਗਲੇ ਦੋ-ਚਾਰ ਦਿਨਾਂ ਵਿਚ ਇਸ ਬਾਰੇ ਐਲਾਨ ਕਰ ਦਿਤਾ ਜਾਵੇਗਾ।’’

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੌਜੂਦ ਕੇਜਰੀਵਾਲ ਨੇ ਨੇ ਕਿਹਾ, ''ਜੇਕਰ ਤੁਸੀਂ ਸਾਰੀਆਂ 13 ਸੀਟਾਂ 'ਤੇ (ਪਾਰਟੀ) ਦੀ ਜਿੱਤ ਯਕੀਨੀ ਬਣਾਉਂਦੇ ਹੋ, ਤਾਂ ਤੁਸੀਂ ਭਗਵੰਤ ਮਾਨ ਦੇ ਹੱਥ ਮਜ਼ਬੂਤ ​​ਕਰੋਗੇ। ਇਹ ਮਾਨ ਹੀ ਕੇਂਦਰ ਨਾਲ ਲੜ ਰਹੇ ਹਨ”। ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ 8,000 ਕਰੋੜ ਰੁਪਏ ਕਥਿਤ ਤੌਰ 'ਤੇ ਰੋਕਣ ਲਈ ਕੇਂਦਰ ਦੀ ਆਲੋਚਨਾ ਕੀਤੀ

 (For more Punjabi news apart from AAP to announce candidates for Lok sabha seats in Punjab in 2-4 days, says Kejriwal, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement